ਮੁੱਖ ਖਬਰਾਂ

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਲੜਕੀ ਦਾ ਵਾਲ-ਵਾਲ ਬਚਾਅ ਹੋਇਆ

By Ravinder Singh -- May 09, 2022 12:23 pm -- Updated:May 09, 2022 12:32 pm

ਫਗਵਾੜਾ : ਬੀਤੀ ਦੇਰ ਰਾਤ ਫਗਵਾੜਾ ਜਲੰਧਰ ਜੀ.ਟੀ ਰੋਡ ਉਤੇ ਹੋਏ ਸੜਕੀ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਲੜਕੇ ਦੀ ਪਛਾਣ ਸਾਹਿਲ ਵਾਸੀ ਬੜਿੰਗ ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਸਾਹਿਲ ਤੇ ਸ਼ਿਵਾਨੀ ਵਾਸੀ ਦੀਪ ਨਗਰ ਮੋਟਰਸਾਈਕਲ ਉਤੇ ਫਗਵਾੜਾ ਵਾਲੀ ਸਾਈਡ ਤੋਂ ਜਲੰਧਰ ਵੱਲ ਨੂੰ ਜਾ ਰਹੇ ਸਨ ਕਿ ਚਹੇੜੂ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਲੜਕੀ ਦਾ ਵਾਲ-ਵਾਲ ਬਚਾਅ ਹੋਇਆਹਾਦਸੇ ਵਿੱਚ ਸਾਹਿਲ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦਕਿ ਲੜਕੀ ਸ਼ਿਵਾਨੀ ਦਾ ਬਚਾਅ ਹੋ ਗਿਆ। ਇਸ ਸਬੰਧੀ ਮੌਕੇ ਉਤੇ ਪਹੁੰਚੇ ਏ.ਐੱਸ.ਆਈ ਬਿੰਦਰਪਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਹਾਦਸੇ ਨੂੰ ਲੈ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਲੜਕੀ ਦਾ ਵਾਲ-ਵਾਲ ਬਚਾਅ ਹੋਇਆ ਜਾਣਕਾਰੀ ਅਨੁਸਾਰ ਲੜਕਾ ਅਤੇ ਲੜਕੀ ਮੋਟਰਸਾਈਕਲ ਉਤੇ ਫਗਵਾੜਾ ਸਾਈਡ ਤੋਂ ਜਲੰਧਰ ਵੱਲ ਜਾ ਰਹੇ ਸੀ ਤਾਂ ਹਵੇਲੀ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਨਾਲ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਪਹੁੰਚੇ ਹਾਈਵੇ ਪੁਲਿਸ ਮੁਲਾਜ਼ਮ ਬਿੰਦਰ ਪਾਲ ਨੇ ਦਸਿਆ ਫਗਵਾੜਾ ਸਾਈਡ ਤੋਂ ਮੋਟਰਸਾਈਕਲ 'ਤੇ ਜਾ ਰਹੇ ਇਕ ਲੜਕਾ ਤੇ ਲੜਕੀ ਜਿਨ੍ਹਾਂ ਨੂੰ ਪਿੱਛਿਓਂ ਆ ਰਹੇ ਕਿਸੇ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਲੜਕੀ ਇਕ ਸਾਈਡ 'ਤੇ ਡਿੱਗ ਕੇ ਬੇਹੋਸ਼ ਹੋ ਗਈ ਜੋ ਕਿ ਹੁਣ ਬਿਲਕੁਲ ਠੀਕ ਠਾਕ ਹੈ ਜਦਕਿ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਲੜਕੀ ਦਾ ਵਾਲ-ਵਾਲ ਬਚਾਅ ਹੋਇਆ ਮੌਕੇ ਉਤੇ ਪੁੱਜੀ ਪੁਲਿਸ ਨੇ ਜਾਂਚ ਉਪਰੰਤ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਉਨ੍ਹਾਂ ਦਸਿਆ ਕਿ ਮ੍ਰਿਤਕ ਲੜਕੇ ਦੀ ਪਛਾਣ ਸਾਹਿਲ ਵਾਸੀ ਪਿੰਡ ਬੜਿੰਗ ਵਜੋਂ ਹੋਈ ਜਦਕਿ ਲੜਕੀ ਦੀ ਪਛਾਣ ਸ਼ਿਵਾਨੀ ਵਾਸੀ ਦੀਪ ਨਗਰ ਵਜੋਂ ਹੋਈ ਹੈ। ਪੁਲਿਸ ਵੱਲੋਂ ਮ੍ਰਿਤਿਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਕੋਰੋਨਾ ਦਾ ਧਮਾਕਾ, 3000 ਤੋਂ ਵਧੇਰੇ ਨਵੇਂ ਕੇਸ, 29 ਦੀ ਮੌਤ

  • Share