Advertisment

ਪਿੰਡ ਨੰਗਲ ਪੰਨਵਾਂ ਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

author-image
Ravinder Singh
Updated On
New Update
ਪਿੰਡ ਨੰਗਲ ਪੰਨਵਾਂ ਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Advertisment
ਮਜੀਠਾ : ਪਿੰਡ ਨੰਗਲ ਪੰਨਵਾਂ ਦੇ ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਦੇ ਪਿਤਾ ਸੋਹਣ ਲਾਲ ਨੇ ਥਾਣਾ ਮਜੀਠਾ ਵਿੱਚ ਸ਼ਿਕਾਇਤ ਦਰਜ ਕਰਾਉਦਿਆਂ ਦੱਸਿਆ ਕਿ ਪਿੰਡ ਨਾਗਖੁਰਦ ਦੇ ਵਸਨੀਕ ਮਨਦੀਪ ਸਿੰਘ ਨੇ ਉਸ ਦੇ ਪੁੱਤਰ ਰਾਘਵ ਸ਼ਰਮਾ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਤੋਂ ਡੇਢ ਲੱਖ ਰੁਪਏ ਠੱਗੇ।
Advertisment
ਪਿੰਡ ਨੰਗਲ ਪੰਨਵਾਂ ਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀਮਨਦੀਪ ਸਿੰਘ ਨਾਮਕ ਨੌਜਵਾਨ ਨੇ ਨਗਰ ਨਿਗਮ ਵਿੱਚ ਨੌਕਰੀ ਦਿਵਾਉਣ ਦੇ ਬਹਾਨੇ ਰਾਘਵ ਤੋਂ ਸਾਢੇ ਤਿੰਨ ਲੱਖ ਰੁਪਏ ਲਏ ਸਨ। ਇਸ ਤੋਂ ਪਰੇਸ਼ਾਨ ਹੋ ਕੇ ਉਸ ਦੇ ਪੁੱਤਰ ਨੇ ਬੀਤੀ ਰਾਤ ਜ਼ਹਿਰੀਲੀ ਚੀਜ਼ ਖਾ ਕੇ ਆਤਮ-ਹੱਤਿਆ ਕਰ ਲਈ ਹੈ। ਪੁਲਿਸ ਨੇ ਮਨਦੀਪ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪਿੰਡ ਨੰਗਲ ਪੰਨਵਾਂ ਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀਅੱਜ ਮ੍ਰਿਤਕ ਦੇ ਪਿਤਾ ਸੋਹਣ ਲਾਲ ਤੇ ਉਸ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਥਾਣਾ ਮਜੀਠਾ ਅੱਗੇ ਧਰਨਾ ਲਾ ਕੇ ਆਵਾਜਾਈ ਠੱਪ ਕੀਤੀ ਗਈ। ਇਸ ਮੌਕੇ ਮਾਹੌਲ ਤਣਾਅਪੂਰਨ ਹੋ ਗਿਆ। ਧਰਨਾਕਾਰੀਆਂ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਲਈ ਆਵਾਜਾਈ ਠੱਪ ਕਰ ਦਿੱਤੀ। ਧਾਰਨਾਕਾਰੀਆਂ ਨੇ ਇਲਜ਼ਾਮ ਲਾਇਆ ਕਿ ਰਾਘਵ ਸ਼ਰਮਾ ਤੇ ਉਸ ਦੇ ਚਾਚੇ ਦਾ ਲੜਕਾ ਅਕਾਸ਼ ਚੰਦਰ 1 ਜੁਲਾਈ ਨੂੰ ਆਪਣੇ ਨਾਲ ਵੱਜੀ ਠੱਗੀ ਦੀ ਮਨਦੀਪ ਸਿੰਘ ਖ਼ਿਲਾਫ਼ ਸ਼ਿਕਾਇਤ ਦਰਜ ਕਰਾਉਣ ਗਏ, ਉਥੇ ਮੌਜੂਦ ਪੁਲਿਸ ਮੁਲਾਜ਼ਮ ਨੇ ਕੋਈ ਗੱਲ ਨਹੀਂ ਸੁਣੀ। ਪਿੰਡ ਨੰਗਲ ਪੰਨਵਾਂ ਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀਉਨ੍ਹਾਂ ਮੰਗ ਕੀਤੀ ਪੁਲਿਸ ਮੁਲਾਜ਼ਮ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਡੀਐੱਸਪੀ ਮਜੀਠਾ ਮਨਮੋਹਣ ਸਿੰਘ ਔਲਖ ਨੇ ਧਰਨਾਕਾਰੀਆਂ ਦੀ ਮੰਗ ਉਤੇ ਪੁਲਿਸ ਮੁਲਾਜ਼ਮ ਨੂੰ ਲਾਈਨ ਹਾਜ਼ਰ ਕਰਵਾ ਕੇ ਉਸ ਖ਼ਿਲਾਫ਼ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖਤੀ ਭੇਜਣ ਬਾਅਦ ਧਰਨਾਕਾਰੀਆਂ ਨੇ ਆਵਾਜਾਈ ਬਹਾਲ ਕੀਤੀ। ਪੁਲਸ ਨੇ ਮਨਦੀਪ ਖਿਲਾਫ ਧੋਖਾਧੜੀ ਅਤੇ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। publive-image ਇਹ ਵੀ ਪੜ੍ਹੋ : ਪੁਲਿਸ ਨੇ ਗਹਿਣਿਆਂ ਦੀ ਦੁਕਾਨ 'ਤੇ ਲੁੱਟ ਦੀ ਗੁੱਥੀ ਸੁਲਝਾਈ, ਚਾਰ ਗ੍ਰਿਫ਼ਤਾਰ-
crimenews police dharna punjab raid agitation ptcnews punjabnews commitssuicide
Advertisment

Stay updated with the latest news headlines.

Follow us:
Advertisment