ਹੋਰ ਖਬਰਾਂ

ਅੰਮ੍ਰਿਤਸਰ ਦੇ ਤਰਨਤਾਰਨ ਰੋਡ 'ਤੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

By Shanker Badra -- November 10, 2021 1:11 pm -- Updated:Feb 15, 2021

ਅੰਮ੍ਰਿਤਸਰ : ਅੰਮ੍ਰਿਤਸਰ ਦੇ ਤਰਨਤਾਰਨ ਰੋਡ 'ਤੇ ਬੀਤੀ ਦੇਰ ਰਾਤ ਦੁਕਾਨਦਾਰ ਅਤੇ ਗਾਹਕ ਵਿਚਕਾਰ ਹੋਈ ਤਕਰਾਰ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਗਾਹਕ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਾ ਨਾਂਅ ਗੁਰਪ੍ਰੀਤ ਉਰਫ ਜੋਰੂ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ 19 ਸਾਲ ਸੀ। ਮ੍ਰਿਤਕ ਨੌਜਵਾਨ ਦੁਕਾਨ 'ਤੇ ਮਾਚਿਸ ਲੈਣ ਆਇਆ ਸੀ, ਜਿਸ ਤੋਂ ਬਾਅਦ ਮਾਮਲਾ ਇੰਨਾ ਵਧ ਗਿਆ ਕਿ ਦੁਕਾਨਦਾਰ ਅਤੇ ਉਸਦੇ ਪਰਿਵਾਰ ਵੱਲੋਂ ਜੋਰੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ।

ਅੰਮ੍ਰਿਤਸਰ ਦੇ ਤਰਨਤਾਰਨ ਰੋਡ 'ਤੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਇਹ ਮਾਮਲਾ ਅੰਮ੍ਰਿਤਸਰ ਦੇ ਤਰਨਤਾਰਨ ਰੋਡ ਭਾਈ ਮੰਝ ਸਿੰਘ ਇਲਾਕੇ ਦਾ ਹੈ। ਜਿੱਥੇ ਇੱਕ ਦੁਕਾਨਦਾਰ ਅਤੇ ਗਾਹਕ ਵਿਚਕਾਰ ਛੋਟੀ ਜਿਹੀ ਤਕਰਾਰ ਇੰਨਾ ਭਿਆਨਕ ਰੂਪ ਧਾਰਨ ਕਰ ਲੈਂਦੀ ਹੈ ਕਿ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ। ਗੁਰਪ੍ਰੀਤ ਉਰਫ ਜੋਰੂ ਇਕ ਦੁਕਾਨ 'ਤੇ ਮਾਚਿਸ ਵਾਪਸ ਕਰਨ ਗਿਆ ਤਾਂ ਦੁਕਾਨਦਾਰ ਨਾਲ ਉਸ ਦੀ ਬਹਿਸ ਹੋਣ ਲੱਗੀ ਤਾਂ ਉਹ ਵਾਪਸ ਆ ਗਿਆ। ਜਿਸ ਤੋਂ ਬਾਅਦ ਦੁਕਾਨਦਾਰ ਅਤੇ ਉਸ ਦੇ ਪਰਿਵਾਰ ਨੇ ਗੁੱਸੇ 'ਚ ਆ ਕੇ ਗੁਰਪ੍ਰੀਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

ਅੰਮ੍ਰਿਤਸਰ ਦੇ ਤਰਨਤਾਰਨ ਰੋਡ 'ਤੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਮ੍ਰਿਤਕ ਦੇ ਭਰਾ ਲਵਜੀਤ ਸਿੰਘ ਅਨੁਸਾਰ ਜਦੋਂ ਗੁਰਪ੍ਰੀਤ ਕਿਸੇ ਗੱਲ ਤੋਂ ਬਾਅਦ ਘਰ ਵਾਪਸ ਆਇਆ ਤਾਂ ਦੁਕਾਨਦਾਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਨੰਗੀਆਂ ਤਲਵਾਰਾਂ ਲੈ ਕੇ ਉਸ ਦੇ ਭਰਾ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਉਸ ਦੀ ਮਾਂ ਨੂੰ ਵੀ ਸ਼ਰੇਆਮ ਲੜਕੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗੇ ਅਤੇ ਇਸ ਤੋਂ ਬਾਅਦ ਜਦੋਂ ਗੁਰਪ੍ਰੀਤ ਉਨ੍ਹਾਂ ਨਾਲ ਗੱਲ ਕਰਨ ਗਿਆ ਤਾਂ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਗੁਰਪ੍ਰੀਤ ਜੋਰੂ ਦਾ ਕਤਲ ਕਰ ਦਿੱਤਾ।

ਅੰਮ੍ਰਿਤਸਰ ਦੇ ਤਰਨਤਾਰਨ ਰੋਡ 'ਤੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਇਸ ਮਗਰੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀ ਫਿਲਹਾਲ ਫਰਾਰ ਹਨ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ। ਇਸ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲੜਕੇ ਦੀ ਮੌਤ ਹੋ ਚੁੱਕੀ ਹੈ ਅਤੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਦੋਸ਼ੀ ਘਰੋਂ ਫਰਾਰ ਹੈ, ਜਲਦ ਹੀ ਕਾਬੂ ਕਰਕੇ ਸਖਤ ਕਾਰਵਾਈ ਕੀਤੀ ਜਾਵੇਗੀ।
-PTCNews

  • Share