Advertisment

ਛੱਤੀਸਗੜ੍ਹ 'ਚ ਸ਼ਹੀਦ ਹੋਇਆ ਪੰਜਾਬ ਦਾ ਜਵਾਨ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

author-image
Jashan A
Updated On
New Update
ਛੱਤੀਸਗੜ੍ਹ 'ਚ ਸ਼ਹੀਦ ਹੋਇਆ ਪੰਜਾਬ ਦਾ ਜਵਾਨ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
Advertisment
ਛੱਤੀਸਗੜ੍ਹ 'ਚ ਸ਼ਹੀਦ ਹੋਇਆ ਪੰਜਾਬ ਦਾ ਜਵਾਨ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ,ਮੁੱਲਾਂਪੁਰ ਦਾਖਾ: ਛੱਤੀਸਗੜ੍ਹ ਦੇ ਨਾਰਾਇਣਪੁਰ 'ਚ ਆਈ. ਟੀ. ਬੀ. ਪੀ. ਦੇ ਜਵਾਨਾਂ 'ਚ ਹੋਏ ਵਿਵਾਦ ਦੌਰਾਨ ਹੋਈ ਫਾਇਰਿੰਗ 'ਚ ਪੰਜਾਬ ਦਾ ਜਵਾਨ ਸ਼ਹੀਦ ਹੋ ਗਿਆ। ਮ੍ਰਿਤਕ ਜਵਾਨ ਦੀ ਪਹਿਚਾਣ ਦਲਜੀਤ ਸਿੰਘ ਵਜੋਂ ਹੋਈ ਹੈ। ਇਹ ਨੌਜਵਾਨ ਆਈ. ਟੀ. ਬੀ. ਪੀ. 'ਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ। Jawan Saheedਮਿਲੀ ਜਾਣਕਾਰੀ ਮੁਤਾਬਕ ਨਾਰਾਇਣਪੁਰ ਜ਼ਿਲੇ ਦੇ ਕਡੇਨਾਰ ਕੈਂਪ 'ਚ ਆਈ. ਟੀ. ਬੀ. ਪੀ ਦੇ ਜਵਾਨਾਂ 'ਚ ਆਪਸੀ ਵਿਵਾਦ ਪੈਦਾ ਹੋ ਗਿਆ, ਜਿਸ ਦੌਰਾਨ ਗੋਲੀਆਂ ਚੱਲਣ ਕਾਰਨ ਚਾਰ ਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਦੋ ਜਵਾਨ ਗੰਭੀਰ ਜ਼ਖਮੀ ਹੋ ਗਏ ਸਨ। ਜਿਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਰਾਏਪੁਰ ਹਸਪਤਾਲ 'ਚ ਰੈਫਰ ਕੀਤਾ ਗਿਆ। ਹੋਰ ਪੜ੍ਹੋ: ਮਨਜਿੰਦਰ ਸਿੰਘ ਸਿਰਸਾ ਤੇ ਦਿੱਲੀ ਕਮੇਟੀ ਦੇ ਮੈਂਬਰਾਂ ਨੇ ਔਰੰਗਜ਼ੇਬ ਲੇਨ ਦੇ ਸਾਈਨ ਬੋਰਡ ‘ਤੇ ਮਲੀ ਕਾਲਖ Jawan Saheedਸ਼ਹੀਦ ਹੋਏ ਜਵਾਨਾਂ 'ਚ ਲੁਧਿਆਣਾ ਦੇ ਦਾਖਾ ਅਧੀਨ ਪੈਂਦੇ ਪਿੰਡ ਜਾਂਗਪੁਰ ਦਾ ਦਲਜੀਤ ਸਿੰਘ ਵੀ ਸ਼ਾਮਲ ਹੈ।ਮ੍ਰਿਤਕ ਦਲਜੀਤ ਸਿੰਘ ਦੇ ਪਰਿਵਾਰ 'ਚ ਉਹਨਾਂ ਦੀ ਪਤਨੀ ਹਰਪ੍ਰੀਤ ਕੌਰ ਤੇ ਬੇਟਾ-ਬੇਟੀ ਹਨ । ਦਲਜੀਤ ਦੀ ਮੌਤ ਦੀ ਮੰਦਭਾਗੀ ਖਬਰ ਮਿਲਦਿਆਂ ਹੀ ਸਾਰੇ ਪਿੰਡ 'ਚ ਸੋਗ ਦੀ ਲਹਿਰ ਛਾ ਗਈ। -PTC News  -
punjab-news punjabi-news chhattisgarh jawan-saheed
Advertisment

Stay updated with the latest news headlines.

Follow us:
Advertisment