Fri, Dec 13, 2024
Whatsapp

ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ

Reported by:  PTC News Desk  Edited by:  Riya Bawa -- April 27th 2022 12:30 PM
ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ

ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ

ਅੰਮ੍ਰਿਤਸਰ: ਪੰਜਾਬ ਵਿਚ ਗੋਲੀ ਚੱਲਣ ਨਾਲ ਜੁੜੀਆਂ ਵਾਰਦਾਤਾਂ ਵੱਧ ਰਹੀਆਂ ਹਨ। ਪੰਜਾਬ ਵਿਚ ਗੈਂਗਸਟਰ, ਸ਼ਰਾਰਤੀ ਅਨਸਰਾਂ ਜਾਂ ਅਪਰਾਧੀਆਂ ਦੇ ਹੌਸਲੇ ਦਿਨੋਂ ਦਿਨ ਵੱਧਦੇ ਜਾ ਰਹੇ ਹਨ। ਹਾਲਾਂਕਿ ਲੋਕਾਂ ਵੱਲੋਂ ਨਵੀਂ ਚੁਣੀ ਸਰਕਾਰ ਹਰ ਹੀਲੇ ਵਸੀਲੇ ਸੂਬੇ 'ਚ ਵਿਗੜਦੀ ਕਾਨੂੰਨ ਅਤੇ ਵਿਵਸਥਾ ਨੂੰ ਸੁਧਾਰਨ ਦੀ ਕੋਸ਼ਿਸ਼ ਕਰ ਰਹੀ ਹੈ ਲੇਕਿਨ ਵੱਧ ਦੇ ਅਪਰਾਧਿਕ ਮਾਮਲਿਆਂ ਦੇ ਨਾਲ ਪੰਜਾਬ ਪੁਲਿਸ ਦੀ ਸਮਰੱਥਾ 'ਤੇ ਜ਼ਰੂਰ ਸਵਾਲੀਆਂ ਨਿਸ਼ਾਨ ਖੜੇ ਹੁੰਦੇ ਜਾ ਰਹੇ ਹਨ। ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ ਇਸ ਦੇ ਚਲਦੇ ਅੱਜ ਅੰਮ੍ਰਿਤਸਰ ਤੋਂ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਆਈ ਹੈ। ਦੱਸ ਦੇਈਏ ਇਹ ਘਟਨਾ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ 'ਤੇ ਪਿੰਡ ਨੰਗਲੀ ਵਿਚ ਵਾਪਰੀ ਹੈ ਜਿਸ ਵਿਚ ਨੌਜਵਾਨ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ ਮਿਲੀ ਜਾਣਕਾਰੀ ਦੇ ਮੁਤਾਬਿਕ ਮ੍ਰਿਤਕ ਨੌਜਵਾਨ 12ਵੀਂ ਜਮਾਤ ਵਿੱਚ ਪੜ੍ਹਦਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਕੱਲ੍ਹ ਦੋਸਤਾਂ ਨਾਲ ਗਿਆ ਸੀ ਪਰ ਰਾਤ ਤੱਕ ਵਾਪਸ ਨਹੀਂ ਆਇਆ। ਸਵੇਰੇ ਜਦ ਸੂਚਨਾ ਮਿਲੀ ਤੇ ਉਸਦੀ ਲਾਸ਼ 'ਤੇ ਗੋਲੀਆਂ ਦੇ ਨਿਸ਼ਾਨ ਸਨ। ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ ਇਹ ਵੀ ਪੜ੍ਹੋ: Deepika Padukone ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ! ਕਾਨਸ ਫਿਲਮ ਫੈਸਟੀਵਲ ਜਿਊਰੀ ਦਾ ਹੋਵੇਗੀ ਹਿੱਸਾ ਪੁਲਿਸ ਵਲੋਂ ਨੌਜਵਾਨ ਦੀ ਮਾਤਾ ਕਵਲਜੀਤ ਕੌਰ ਦੇ ਬਿਆਨਾ ਦੇ ਅਧਾਰ 'ਤੇ ਦੋ ਵਿਅਕਤੀਆਂ ਬੂਆ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਅਬਾਦੀ ਬਾਬਾ ਦੀਪ ਸਿੰਘ ਕਾਲੋਨੀ ਨੰਗਲੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। -PTC News


Top News view more...

Latest News view more...

PTC NETWORK