ਹਾਦਸੇ/ਜੁਰਮ

ਰਾਈਫਲ ਨਾਲ ਵੀਡੀਓ ਬਣਾ ਰਿਹਾ ਸੀ ਨੌਜਵਾਨ, ਚੱਲੀ ਗੋਲੀ, ਹੋਈ ਮੌਤ

By Jashan A -- August 16, 2021 8:28 pm -- Updated:August 16, 2021 8:32 pm

ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਕੱਥੂਨੰਗਲ ਖੁਰਦ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ 16 ਸਾਲ ਨਾਬਾਲਗ ਮੁੰਡੇ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕਰਨਦੀਪ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਪਿੰਡ ਕੱਥੂਨੰਗਲ ਖੁਰਦ ਜੋ ਕਿ ਆਪਣੇ ਗੁਆਂਢੀ ਗੁਰਮੇਜ ਸਿੰਘ ਦੀ 12 ਬੋਰ ਦੀ ਦੋਨਾਲੀ ਨਾਲ ਵੀਡੀਓ ਬਣਾ ਰਿਹਾ ਸੀ ਤਾਂ ਇਸ ਦੌਰਾਨ ਅਚਾਨਕ ਦੋਨਾਲੀ ’ਚੋਂ ਗੋਲ਼ੀ ਚੱਲ ਗਈ। ਇਸ ਦੌਰਾਨ ਗੋਲ਼ੀ ਕਰਨ ਦੇ ਜਾ ਲੱਗੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰ ਨੇ ਕਰਨ ਸਿੰਘ ਦਾ ਕਤਲ ਹੋਣ ਦਾ ਦੋਸ਼ ਲਗਾਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਾਣ ਬੁੱਝ ਕਰਨ ਗੋਲ਼ੀ ਚਲਾਈ ਗਈ ਹੈ ਅਤੇ ਉਨ੍ਹਾਂ ਦੇ ਬੱਚੇ ਦਾ ਕਤਲ ਕੀਤਾ ਗਿਆ ਹੈ।

ਹੋਰ ਪੜ੍ਹੋ: ਅਫਗਾਨਿਸਤਾਨ ਸੰਕਟ: ਗੁਰਦੁਆਰਿਆਂ ਨੂੰ ਲੈ ਕੇ ਪੰਜਾਬੀਆਂ ਦੀ ਵਧੀ ਚਿੰਤਾ

ਉਧਰ ਪੁਲਸ ਦਾ ਆਖਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਜਿੱਥੇ ਇਲਾਕੇ 'ਚ ਸਹਿਮ ਦਾ ਮਾਹੌਲ ਹੈ, ਉਥੇ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

-PTC News

  • Share