Advertisment

ਕੁੰਵਰ ਵਿਜੇ ਪ੍ਰਤਾਪ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਯੂਥ ਅਕਾਲੀ ਦਲ ਦੇ ਆਗੂਆਂ ਦੀ ਪੁਲਿਸ ਨਾਲ ਹੋਈ ਝੜਪ

author-image
Shanker Badra
Updated On
New Update
ਕੁੰਵਰ ਵਿਜੇ ਪ੍ਰਤਾਪ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਯੂਥ ਅਕਾਲੀ ਦਲ ਦੇ ਆਗੂਆਂ ਦੀ ਪੁਲਿਸ ਨਾਲ ਹੋਈ ਝੜਪ
Advertisment
publive-image ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਯੂਥ ਅਕਾਲੀ ਦਲ (
Advertisment
Youth Akali Dal ) ਦੇ ਸਕੱਤਰ ਜਨਰਲ ਜੋਧ ਸਿੰਘ ਸਮਰਾ ਦੀ ਅਗਵਾਈ ਵਿਚ ਕੀਤੇ ਗਏ ਰੋਸ ਪ੍ਰਦਰਸ਼ਨ ਮੌਕੇ ਯੂਥ ਅਕਾਲੀ ਦਲ ਦੇ ਆਗੂਆਂ ਦੀ ਬੈਰੀਕੇਡ ਪਾਰ ਕਰ ਕੇ ਕੁੰਵਰ ਵਿਜੇ ਪ੍ਰਤਾਪ (Kunwar Vijay Pratap ) ਦੇ ਘਰ ਵਲੋਂ ਜਾਣ ਸਮੇਂ ਪੁਲਿਸ ਨਾਲ ਝੜਪ ਹੋਈ ਹੈ। ਇਸ ਦੌਰਾਨ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਯੂਥ ਅਕਾਲੀ ਦਲ ਦੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਹੈ। publive-image ਕੁੰਵਰ ਵਿਜੇ ਪ੍ਰਤਾਪ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਯੂਥ ਅਕਾਲੀ ਦਲ ਦੇ ਆਗੂਆਂ ਦੀ ਪੁਲਿਸ ਨਾਲ ਹੋਈ ਝੜਪ ਪੜ੍ਹੋ ਹੋਰ ਖ਼ਬਰਾਂ :
Advertisment
ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਗੁਪਤ ਢੰਗ ਨਾਲ ਸਿਸਵਾਂ ਫਾਰਮ ਹਾਊਸ ਪੁੱਜੇ , ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਪਈਆਂ ਭਾਜੜਾਂ Youth Akali Dal Protest : ਅੰਮ੍ਰਿਤਸਰ ਵਿਚ ਯੂਥ ਅਕਾਲੀ ਦਲ (Youth Akali Dal Protest ) ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ। ਇਸ ਦੌਰਾਨ ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਯੂਥ ਅਕਾਲੀ ਦਲ ਦੇ ਆਗੂਆਂ ਦੀ ਪੁਲਿਸ ਨਾਲ ਝੜਪ ਹੋ ਗਈ ਹੈ। ਬੇਰੀਕੇਡਿੰਗ ਕਰਕੇ ਪੁਲਿਸ ਨੇ ਰੋਕਣ ਦਾ ਯਤਨ ਕੀਤਾ ਹੈ। ਪ੍ਰਦਰਸ਼ਨਕਾਰੀ ਕੁੰਵਰ 'ਤੇ ਆਪਣੇ ਇੱਕ ਖ਼ਾਸ ਰਾਜਨੀਤਕ ਆਗੂ ਤੇ ਮੈਡੀਕਲ ਨਸ਼ਿਆਂ 'ਚ ਫਸੇ ਰਾਜੀਵ ਭਗਤ ਦੀ ਪੁਸ਼ਤ ਪਨਾਹੀ ਦੇ ਦੋਸ਼ ਲਗਾਉਂਦਿਆਂ ਨਾਅਰੇਬਾਜ਼ੀ ਕਰ ਰਹੇ ਸਨ।
Advertisment
publive-image ਕੁੰਵਰ ਵਿਜੇ ਪ੍ਰਤਾਪ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਯੂਥ ਅਕਾਲੀ ਦਲ ਦੇ ਆਗੂਆਂ ਦੀ ਪੁਲਿਸ ਨਾਲ ਹੋਈ ਝੜਪ Youth Akali Dal Protest : ਕੁੰਵਰ ਵਿਜੈ ਪ੍ਰਤਾਪ ਦੇ ਘਰ ਦਾ ਘਿਰਾਓ ਕਰਨ ਪੁੱਜੇ ਯੂਥ ਅਕਾਲੀ ਦਲ ਦੇ ਕਾਰਕੁਨਾਂ ਨੇ ਬੈਰੀਕੇਡਿੰਗ ਹਟਾਉਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ। ਪ੍ਰਦਰਸ਼ਨਕਾਰੀ ਯੂਥ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਗਈ ਐਸ.ਟੀ.ਐਫ ਦੇ ਮੁਖੀ ਰਹੇ ਕੁੰਵਰ ਵਿਜੇ ਪ੍ਰਤਾਪ ਦੀ ਪੋਲ ਖੁੱਲ ਗਈ ਹੈ। ਇਸ ਦੌਰਾਨ ਬੀਤੇ ਕੱਲ੍ਹ ਕੁੰਵਰ ਵਿਜੇਪ੍ਰਤਾਪ ਵਲੋਂ ਮੀਡੀਆ ਨਾਲ ਕੀਤੀ ਬਦਸਲੂਕੀ ਦਾ ਵੀ ਯੂਥ ਅਕਾਲੀ ਦਲ ਦੇ ਆਗੂਆਂ ਨੇ ਵਿਰੋਧ ਕੀਤਾ ਹੈ। publive-image ਕੁੰਵਰ ਵਿਜੇ ਪ੍ਰਤਾਪ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਯੂਥ ਅਕਾਲੀ ਦਲ ਦੇ ਆਗੂਆਂ ਦੀ ਪੁਲਿਸ ਨਾਲ ਹੋਈ ਝੜਪ ਪੜ੍ਹੋ ਹੋਰ ਖ਼ਬਰਾਂ :
Advertisment
ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ Youth Akali Dal Protest :  ਯੂਥ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਮੈਡੀਕਲ ਡਰੱਗ ਮਾਮਲੇ 'ਚ ਕੁੰਵਰ ਵਿਜੇਪ੍ਰਤਾਪ ਦੀ ਸ਼ਮੂਲੀਅਤ ਦੀ ਨਿਰਪੱਖ ਜਾਂਚ ਹੋਵੇ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਅਰਵਿੰਦ ਕੇਜਰੀਵਾਲ ਕੋਲੋਂ ਰਾਜੀਵ ਭਗਤ ਅਤੇ ਕੁੰਵਰ ਵਿਜੇ ਪ੍ਰਤਾਪ ਨੂੰ ਆਪ 'ਚੋ ਬਾਹਰ ਕੱਢਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ 'ਤੇ ਸਿਆਸਤ ਕਰਨ ਵਾਲੇ ਕੇਜਰੀਵਾਲ ਪੰਜਾਬ ਦੀ ਜਨਤਾ ਨੂੰ ਜਵਾਬ ਦੇਣ। -PTCNews publive-image-
amritsar-news kunwar-vijay-pratap youth-akali-dal-protest youth-akali-dal-clash-with-police
Advertisment

Stay updated with the latest news headlines.

Follow us:
Advertisment