Mon, Apr 29, 2024
Whatsapp

ਲੁਧਿਆਣਾ: ਯੂਥ ਅਕਾਲੀ ਦਲ ਵੱਲੋਂ ਪਾਕਿ ਖਿਲਾਫ ਰੋਸ ਮੁਜ਼ਾਹਰਾ, ਮੁਸਲਿਮ ਭਾਈਚਾਰੇ ਦੇ ਲੋਕ ਵੀ ਰਹੇ ਮੌਜੂਦ

Written by  Jashan A -- January 04th 2020 04:37 PM -- Updated: January 04th 2020 04:49 PM
ਲੁਧਿਆਣਾ: ਯੂਥ ਅਕਾਲੀ ਦਲ ਵੱਲੋਂ ਪਾਕਿ ਖਿਲਾਫ ਰੋਸ ਮੁਜ਼ਾਹਰਾ, ਮੁਸਲਿਮ ਭਾਈਚਾਰੇ ਦੇ ਲੋਕ ਵੀ ਰਹੇ ਮੌਜੂਦ

ਲੁਧਿਆਣਾ: ਯੂਥ ਅਕਾਲੀ ਦਲ ਵੱਲੋਂ ਪਾਕਿ ਖਿਲਾਫ ਰੋਸ ਮੁਜ਼ਾਹਰਾ, ਮੁਸਲਿਮ ਭਾਈਚਾਰੇ ਦੇ ਲੋਕ ਵੀ ਰਹੇ ਮੌਜੂਦ

ਲੁਧਿਆਣਾ: ਯੂਥ ਅਕਾਲੀ ਦਲ ਵੱਲੋਂ ਪਾਕਿ ਖਿਲਾਫ ਰੋਸ ਮੁਜ਼ਾਹਰਾ, ਮੁਸਲਿਮ ਭਾਈਚਾਰੇ ਦੇ ਲੋਕ ਵੀ ਰਹੇ ਮੌਜੂਦ,ਲੁਧਿਆਣਾ: ਪਾਕਿਤਸਾਨ 'ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਬੀਤੀ ਦੇਰ ਸ਼ਾਮ ਨੂੰ ਹੋਏ ਹਮਲੇ ਦੇ ਵਿਰੋਧ 'ਚ ਅੱਜ ਲੁਧਿਆਣਾ 'ਚ ਯੂਥ ਅਕਾਲੀ ਦਲ ਵੱਲੋਂ ਰੋਸ਼ ਮੁਜ਼ਾਹਰਾ ਕੀਤਾ ਗਿਆ। ਵਿਰੋਧ ਕਰਦਿਆਂ ਪ੍ਰਦਰਸ਼ਨਕਾਰੀਆਂ ਵੱਲੋਂ ਪਾਕਿਸਤਾਨ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਯੂਥ ਅਕਾਲੀ ਦਲ ਦੇ ਨਾਲ ਮੁਸਲਿਮ ਭਾਈਚਾਰੇ ਦੇ ਲੋਕ ਵੀ ਮੌਜੂਦ ਰਹੇ। ਲੁਧਿਆਣਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪਾਕਿਸਤਾਨ ਨੇ ਹਮੇਸ਼ਾ ਦੋਹਰੀ ਨੀਤੀ ਚੱਲੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਰਤਾਰਪੁਰ ਸਾਹਿਬ ਦਾ ਕੋਰੀਡੋਰ ਖੋਲ੍ਹਿਆ ਜਾਂਦਾ ਹੈ ਅਤੇ ਦੂਜੇ ਪਾਸੇ ਸ੍ਰੀ ਨਨਕਾਣਾ ਸਾਹਿਬ 'ਤੇ ਪੱਥਰਬਾਜ਼ੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੇ ਬਰਾਬਰ ਹੀ ਹੈ। ਹੋਰ ਪੜ੍ਹੋ: ਕਿਸਾਨਾਂ ਦੀ ਕਰਜ਼ਾ ਮੁਆਫੀ ਨੂੰ ਲੈ ਕੇ ਅਮਰਿੰਦਰ ਨੇ ਕੀਤਾ ਧੋਖਾ :ਖਹਿਰਾ ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਬਾਹਰ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਗੁਰਦੁਆਰੇ ਦੇ ਅੰਦਰ ਪਥਰਾਅ ਵੀ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਇੱਥੇ ਸਿੱਖਾਂ ਨੂੰ ਨਹੀਂ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂ ਵੀ ਬਦਲ ਦੇਣਗੇ।ਇਸ ਘਟਨਾ ਤੋਂ ਬਾਅਦ ਸਿੱਖ ਧਰਮ ‘ਚ ਰੋਸ ਦੀ ਲਹਿਰ ਦੌੜ ਗਈ ਹੈ ਅਤੇ ਲਗਾਤਾਰ ਸਿੱਖ ਭਾਈਚਾਰੇ ਦੇ ਲੋਕਾਂ ਵੱਲੋਂ ਪਾਕਿ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ Subscribe ਕਰੋ: -PTC News


Top News view more...

Latest News view more...