Advertisment

ਲੁਧਿਆਣਾ: ਯੂਥ ਅਕਾਲੀ ਦਲ ਵੱਲੋਂ ਪਾਕਿ ਖਿਲਾਫ ਰੋਸ ਮੁਜ਼ਾਹਰਾ, ਮੁਸਲਿਮ ਭਾਈਚਾਰੇ ਦੇ ਲੋਕ ਵੀ ਰਹੇ ਮੌਜੂਦ

author-image
Jashan A
Updated On
New Update
ਲੁਧਿਆਣਾ: ਯੂਥ ਅਕਾਲੀ ਦਲ ਵੱਲੋਂ ਪਾਕਿ ਖਿਲਾਫ ਰੋਸ ਮੁਜ਼ਾਹਰਾ, ਮੁਸਲਿਮ ਭਾਈਚਾਰੇ ਦੇ ਲੋਕ ਵੀ ਰਹੇ ਮੌਜੂਦ
Advertisment
ਲੁਧਿਆਣਾ: ਯੂਥ ਅਕਾਲੀ ਦਲ ਵੱਲੋਂ ਪਾਕਿ ਖਿਲਾਫ ਰੋਸ ਮੁਜ਼ਾਹਰਾ, ਮੁਸਲਿਮ ਭਾਈਚਾਰੇ ਦੇ ਲੋਕ ਵੀ ਰਹੇ ਮੌਜੂਦ,ਲੁਧਿਆਣਾ: ਪਾਕਿਤਸਾਨ 'ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਬੀਤੀ ਦੇਰ ਸ਼ਾਮ ਨੂੰ ਹੋਏ ਹਮਲੇ ਦੇ ਵਿਰੋਧ 'ਚ ਅੱਜ ਲੁਧਿਆਣਾ 'ਚ ਯੂਥ ਅਕਾਲੀ ਦਲ ਵੱਲੋਂ ਰੋਸ਼ ਮੁਜ਼ਾਹਰਾ ਕੀਤਾ ਗਿਆ। publive-imageਵਿਰੋਧ ਕਰਦਿਆਂ ਪ੍ਰਦਰਸ਼ਨਕਾਰੀਆਂ ਵੱਲੋਂ ਪਾਕਿਸਤਾਨ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਯੂਥ ਅਕਾਲੀ ਦਲ ਦੇ ਨਾਲ ਮੁਸਲਿਮ ਭਾਈਚਾਰੇ ਦੇ ਲੋਕ ਵੀ ਮੌਜੂਦ ਰਹੇ। ਲੁਧਿਆਣਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪਾਕਿਸਤਾਨ ਨੇ ਹਮੇਸ਼ਾ ਦੋਹਰੀ ਨੀਤੀ ਚੱਲੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਰਤਾਰਪੁਰ ਸਾਹਿਬ ਦਾ ਕੋਰੀਡੋਰ ਖੋਲ੍ਹਿਆ ਜਾਂਦਾ ਹੈ ਅਤੇ ਦੂਜੇ ਪਾਸੇ ਸ੍ਰੀ ਨਨਕਾਣਾ ਸਾਹਿਬ 'ਤੇ ਪੱਥਰਬਾਜ਼ੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੇ ਬਰਾਬਰ ਹੀ ਹੈ। ਹੋਰ ਪੜ੍ਹੋ:
Advertisment
ਕਿਸਾਨਾਂ ਦੀ ਕਰਜ਼ਾ ਮੁਆਫੀ ਨੂੰ ਲੈ ਕੇ ਅਮਰਿੰਦਰ ਨੇ ਕੀਤਾ ਧੋਖਾ :ਖਹਿਰਾ ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਬਾਹਰ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਗੁਰਦੁਆਰੇ ਦੇ ਅੰਦਰ ਪਥਰਾਅ ਵੀ ਕੀਤਾ। publive-imageਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਇੱਥੇ ਸਿੱਖਾਂ ਨੂੰ ਨਹੀਂ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂ ਵੀ ਬਦਲ ਦੇਣਗੇ।ਇਸ ਘਟਨਾ ਤੋਂ ਬਾਅਦ ਸਿੱਖ ਧਰਮ ‘ਚ ਰੋਸ ਦੀ ਲਹਿਰ ਦੌੜ ਗਈ ਹੈ ਅਤੇ ਲਗਾਤਾਰ ਸਿੱਖ ਭਾਈਚਾਰੇ ਦੇ ਲੋਕਾਂ ਵੱਲੋਂ ਪਾਕਿ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ Subscribe ਕਰੋ: -PTC News-
punjabi-news ludhiana youth-akali-dal-protest guruduwara-sri-nankana-sahib-attack
Advertisment

Stay updated with the latest news headlines.

Follow us:
Advertisment