ਬਿਕਰਮ ਮਜੀਠੀਆ 'ਤੇ FIR ਦਰਜ ਹੋਣ ਖ਼ਿਲਾਫ਼ ਯੂਥ ਅਕਾਲੀ ਦਲ ਦਾ ਹੱਲਾ ਬੋਲ, ਸਰਕਾਰ ਨੂੰ ਪਾਈਆਂ ਲਾਹਨਤਾਂ
ਉਥੇ ਹੀ ਅਕਾਲੀ ਦਲ ਵਰਕਰਾਂ ਨੇ ਜਲੰਧਰ 'ਚ ਵੀ ਸਰਕਾਰ ਖਿਲਾਫ ਹੱਲਾ ਬੋਲਿਆ ਤੇ ਕਾਂਗਰਸੀ ਆਗੂਆਂ ਦੇ ਪੁਤਲੇ ਬਣਾਏ। ਇਸ ਦੌਰਾਨ ਉਹਨਾਂ ਨੇ ਸਰਕਾਰ ਨੂੰ ਜੰਮ ਕੇ ਲਾਹਨਤਾਂ ਵੀ ਪਾਈਆਂ।
ਹੋਰ ਪੜ੍ਹੋ: ਕਿਸਾਨ ਕਰਜ਼ੇ ਨੂੰ ਲੈ ਕੇ CM ਚੰਨੀ ਦੇ ਐਲਾਨ, ਜਾਣੋ ਕਿੰਨੀ ਜ਼ਮੀਨ ਵਾਲੇ ਕਿਸਾਨ ਦਾ ਹੋਵੇਗਾ ਕਰਜ਼ ਮੁਆਫ
ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਨਜਾਇਜ਼ ਪਰਚਾ ਦਰਜ ਕਰਨ ਦੇ ਵਿਰੋਧ ਵਿੱਚ ਤਰਨਤਾਰਨ 'ਚ ਵੀ ਸ਼੍ਰੋਮਣੀ ਅਕਾਲੀ ਦੱਲ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਧਰਨਾ ਸ਼ੁਰੂ ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਮਾਂ ਆਉਣ ਤੇ ਭਾਜੀ ਮੋੜੀ ਜਾਵੇਗੀ।
ਇਸ ਦੌਰਾਨ ਫਰੀਦਕੋਟ 'ਚ ਵੀ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ 'ਚ ਵਰਕਰਾਂ ਨੇ ਰੋਸ ਮੁਜ਼ਾਹਰਾ ਕੀਤਾ ਤੇ ਕਈ ਮੰਤਰੀਆਂ ਦੇ ਪੁਤਲੇ ਸਾੜੇ ਗਏ। ਇਸ ਦੌਰਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਦੀ ਰਾਜਨੀਤੀ ਤਹਿਤ ਕਾਰਵਾਈ ਕਰਵਾਈ ਗਈ ਹੈ, ਤੇ ਕਾਨੂੰਨ ਤੋਂ ਬਾਹਰ ਜਾ ਕੇ ਕੇਸ ਦਰਜ ਕੀਤਾ ਗਿਆ ਹੈ, ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਮੁਕਾਬਲੇ ਲਈ ਤਿਆਰ ਹੈ।
ਜਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਬਾਰੇ STF ਦੀ ਰਿਪੋਰਟ 'ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਹਾਲੀ ਦੇ ਸਟੇਟ ਕ੍ਰਾਈਮ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਸ ਕੇਸ ਅਹਿਮ ਮੁੱਦਾ ਬਣਿਆ ਹੋਇਆ ਹੈ।
-PTC News