Advertisment

ਧਰਮਸੋਤ ਖਿਲਾਫ ਯੂਥ ਅਕਾਲੀ ਦਲ ਦਾ ਜ਼ੋਰਦਾਰ ਪ੍ਰਦਰਸ਼ਨ, ਹਿਰਾਸਤ 'ਚ ਲਏ ਕਈ ਪ੍ਰਦਰਸ਼ਨਕਾਰੀ

author-image
Jashan A
New Update
ਧਰਮਸੋਤ ਖਿਲਾਫ ਯੂਥ ਅਕਾਲੀ ਦਲ ਦਾ ਜ਼ੋਰਦਾਰ ਪ੍ਰਦਰਸ਼ਨ, ਹਿਰਾਸਤ 'ਚ ਲਏ ਕਈ ਪ੍ਰਦਰਸ਼ਨਕਾਰੀ
Advertisment
publive-imageਚੰਡੀਗੜ੍ਹ: ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ 'ਚ ਘਪਲੇ ਦੇ ਮਾਮਲੇ 'ਚ ਸੀ.ਬੀ.ਆਈ ਵੱਲੋਂ ਜਾਂਚ ਆਰੰਭ ਦਿੱਤੀ ਹੈ। ਜਿਸ ਤੋਂ ਬਾਅਦ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹੈ। ਅਜਿਹੇ 'ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਸਾਧੂ ਸਿੰਘ ਧਰਮਸੋਤ ਦੀ ਬਰਖਾਸਤੀ ਦੀ ਮੰਗ ਕੀਤੀ ਜਾ ਰਹੀ ਹੈ।
Advertisment
publive-imageਜਿਸ ਦੌਰਾਨ ਯੂਥ ਅਕਾਲੀ ਦਲ ਅਤੇ SOI ਦੇ ਵਿਦਿਆਰਥੀਆਂ ਦੇ ਵੱਲੋਂ ਸਾਧੂ ਸਿੰਘ ਧਰਮਸੋਤ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਖਿਲਾਫ ਚੰਡੀਗੜ੍ਹ 'ਚ ਪ੍ਰਦਰਸ਼ਨ ਕੀਤਾ ਗਿਆ। ਹੱਥਾਂ 'ਚ 'ਧਰਮਸੋਤ ਚੋਰ ਹੈ' ਦੇ ਪੋਸਟਰ ਫੜ ਕੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲਿਆ ਗਿਆ। publive-imageਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਉਹਨਾਂ ਕੈਪਟਨ ਸਰਕਾਰ 'ਤੇ ਕਈ ਸਵਾਲ ਵੀ ਚੁੱਕੇ। ਉਧਰ ਪ੍ਰਦਰਸ਼ਨ ਨੂੰ ਮੱਘਦਾ ਦੇਖ ਚੰਡੀਗੜ੍ਹ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਹੋਰ ਪੜ੍ਹੋ: ਧਨੌਲਾ ਦੇ ਲਵਪ੍ਰੀਤ ਦੀ ਖ਼ੁਦਕੁਸ਼ੀ ਦਾ ਮਾਮਲਾ: ਪੁਲਿਸ ਨੇ ਪਤਨੀ ਬੇਅੰਤ ਕੌਰ ਖਿਲਾਫ ਮਾਮਲਾ ਕੀਤਾ ਦਰਜ ਇਸ ਮੌਕੇ ਯੂਥ ਅਕਾਲੀ ਦਲ ਦੇ ਵਰਕਰਾਂ ਅਤੇ SOI ਦੇ ਮੈਬਰਾਂ ਦਾ ਕਹਿਣਾ ਹੈ ਕਲ ਉਹ ਦਲੀਲ ਵਿਦਿਆਰਥੀਆਂ ਨਾਲ ਧੱਕਾ ਨਹੀਂ ਹੋਣਗੇ ਤੇ ਮੁਲਜ਼ਮ ਨੂੰ ਸਜ਼ਾ ਦਿਵਾ ਕੇ ਰਹਿਣਗੇ। ਨਵਜੋਤ ਸਿੰਘ ਸਿੱਧੂ 'ਤੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਦਾ ਨਵਾਂ ਪ੍ਰਧਾਨ ਬਣਨ 'ਤੇ ਮਸਲੇ ਹੱਲ ਨਹੀਂ ਹੋਏ, ਤੁਹਾਡੀ ਸਰਕਾਰ 'ਚ ਇੱਕ ਚੋਰ ਬੈਠਾ ਹੈ, ਉਸ ਨੂੰ ਬਰਖਾਸਤ ਕਰੋ। ਜਿਹੜਾ ਗਰੀਬ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਿਹਾ ਹੈ।
Advertisment
publive-imageਅੱਗੇ ਉਹਨਾਂ ਕਿ ਅਸੀਂ ਪੰਜਾਬ ਸਰਕਾਰ ਤੇ ਨਵਜੋਤ ਸਿੰਘ ਸਿੱਧੂ ਵੀ ਚੈਂਲੇਂਜ ਕਰਦੇ ਹਾਂ ਕਿ ਉਹ ਦਲਿਤ ਵਿਦਿਆਰਥੀਆਂ ਨੂੰ ਹੱਕ ਦਿਵਾ ਕੇ ਰਹਿਣਗੇ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਘੁਟਾਲਿਆਂ ਦੀ ਸਰਕਾਰ ਹੈ, ਜਿਨ੍ਹਾਂ ਨੇ ਗਰੀਬ ਵਿਦਿਆਰਥੀਆਂ ਦੇ ਹੱਕਾਂ 'ਤੇ ਡਾਕਾ ਮਾਰੀਆ ਹੈ। publive-image -PTC News-
punjab-news sad-protest youth-akali-dal-news post-matric-scholarship-scheme
Advertisment

Stay updated with the latest news headlines.

Follow us:
Advertisment