ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਇੱਕ ਹੋਰ ਨੌਜਵਾਨ ਦੀ ਓਵਰਡੋਜ਼ ਨਾਲ ਮੌਤ

By Jashan A - August 13, 2021 2:08 pm

ਬਠਿੰਡਾ: ਪੰਜਾਬ 'ਚ ਨਸ਼ਿਆਂ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਇਹਨਾਂ ਨਸ਼ਿਆਂ ਕਾਰਨ ਆਏ ਦਿਨ ਕਈ ਮਾਵਾਂ ਦੇ ਪੁੱਤ ਮੌਤ ਦੇ ਘਾਟ ਉਤਰ ਰਹੇ ਹਨ। ਹੁਣ ਤੱਕ ਨਾ ਜਾਨੇ ਕਿੰਨੇ ਲੋਕ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਬਠਿੰਡਾ ਤੋਂ ਨਿਕਲ ਕੇ ਸਾਹਮਣੇ ਆਇਆ ਹੈ, ਜਿਥੇ 24 ਸਾਲਾ ਇੱਕ ਨੌਜਵਾਨ ਦੀ ਨਸ਼ੇ ਦੀ ਵਜਾ ਕਾਰਨ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੇ ਕੁਝ ਸਾਥੀਆਂ ਦੇ ਨਾਲ ਪਾਰਕ ਵਿੱਚ ਬੈਠ ਕੇ ਨਸ਼ੇ ਕਰ ਰਿਹਾ ਸੀ ਪਰ ਨਸ਼ੇ ਦੀ ਜ਼ਿਆਦਾ ਮਾਤਰਾ ਦੇ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਉਹ ਬੈਂਚ ਤੋਂ ਹੇਠਾਂ ਡਿੱਗ ਪਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।

ਹੋਰ ਪੜ੍ਹੋ: ਸੁਮੇਧ ਸੈਣੀ ਨੂੰ ਵੱਡੀ ਰਾਹਤ, ਜਾਣੋ ਕਿਸ ਮਾਮਲੇ ‘ਚ ਹਾਈ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

ਦੂਜੇ ਪਾਸੇ ਮੌਕੇ 'ਤੇ ਪਹੁੰਚੇ ਰਿਸ਼ਤੇਦਾਰਾਂ ਨੇ ਵੀ ਲਾਸ਼ ਦਾ ਪੋਸਟਮਾਰਟਮ ਨਾ ਕਰਵਾਉਣ ਨੂੰ ਲੈ ਕੇ ਹੰਗਾਮਾ ਮਚਾਇਆ। ਰਿਸ਼ਤੇਦਾਰਾਂ ਨੇ ਕਿਹਾ ਕਿ ਉਹ ਪੋਸਟਮਾਰਟਮ ਨਹੀਂ ਕਰਵਾਉਣਾ ਚਾਹੁੰਦੇ, ਜਦਕਿ ਪੁਲਸ ਲਾਸ਼ ਲੈ ਕੇ ਸਿਵਲ ਹਸਪਤਾਲ ਪਹੁੰਚੀ। ਫ਼ਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

adv-img
adv-img