Advertisment

ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਇੱਕ ਹੋਰ ਨੌਜਵਾਨ ਦੀ ਓਵਰਡੋਜ਼ ਨਾਲ ਮੌਤ

author-image
Jashan A
New Update
ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਇੱਕ ਹੋਰ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
Advertisment
publive-imageਬਠਿੰਡਾ: ਪੰਜਾਬ 'ਚ ਨਸ਼ਿਆਂ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਇਹਨਾਂ ਨਸ਼ਿਆਂ ਕਾਰਨ ਆਏ ਦਿਨ ਕਈ ਮਾਵਾਂ ਦੇ ਪੁੱਤ ਮੌਤ ਦੇ ਘਾਟ ਉਤਰ ਰਹੇ ਹਨ। ਹੁਣ ਤੱਕ ਨਾ ਜਾਨੇ ਕਿੰਨੇ ਲੋਕ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਬਠਿੰਡਾ ਤੋਂ ਨਿਕਲ ਕੇ ਸਾਹਮਣੇ ਆਇਆ ਹੈ, ਜਿਥੇ 24 ਸਾਲਾ ਇੱਕ ਨੌਜਵਾਨ ਦੀ ਨਸ਼ੇ ਦੀ ਵਜਾ ਕਾਰਨ ਮੌਤ ਹੋ ਗਈ।
Advertisment
publive-imageਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੇ ਕੁਝ ਸਾਥੀਆਂ ਦੇ ਨਾਲ ਪਾਰਕ ਵਿੱਚ ਬੈਠ ਕੇ ਨਸ਼ੇ ਕਰ ਰਿਹਾ ਸੀ ਪਰ ਨਸ਼ੇ ਦੀ ਜ਼ਿਆਦਾ ਮਾਤਰਾ ਦੇ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਉਹ ਬੈਂਚ ਤੋਂ ਹੇਠਾਂ ਡਿੱਗ ਪਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਹੋਰ ਪੜ੍ਹੋ: ਸੁਮੇਧ ਸੈਣੀ ਨੂੰ ਵੱਡੀ ਰਾਹਤ, ਜਾਣੋ ਕਿਸ ਮਾਮਲੇ ‘ਚ ਹਾਈ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ publive-imageਦੂਜੇ ਪਾਸੇ ਮੌਕੇ 'ਤੇ ਪਹੁੰਚੇ ਰਿਸ਼ਤੇਦਾਰਾਂ ਨੇ ਵੀ ਲਾਸ਼ ਦਾ ਪੋਸਟਮਾਰਟਮ ਨਾ ਕਰਵਾਉਣ ਨੂੰ ਲੈ ਕੇ ਹੰਗਾਮਾ ਮਚਾਇਆ। ਰਿਸ਼ਤੇਦਾਰਾਂ ਨੇ ਕਿਹਾ ਕਿ ਉਹ ਪੋਸਟਮਾਰਟਮ ਨਹੀਂ ਕਰਵਾਉਣਾ ਚਾਹੁੰਦੇ, ਜਦਕਿ ਪੁਲਸ ਲਾਸ਼ ਲੈ ਕੇ ਸਿਵਲ ਹਸਪਤਾਲ ਪਹੁੰਚੀ। ਫ਼ਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। publive-image -PTC News-
punjabi-news drug-overdose news-in-punjabi youth-dead drug-news
Advertisment

Stay updated with the latest news headlines.

Follow us:
Advertisment