ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਸੰਮਤੀ ਚੋਣਾਂ ਲਈ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਅੱਜ ਹੋਵੇਗੀ ਪੜਤਾਲ

Punjab In nomination papers today check up

ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਸੰਮਤੀ ਚੋਣਾਂ ਲਈ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਅੱਜ ਹੋਵੇਗੀ ਪੜਤਾਲ:ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਸੰਮਤੀ ਚੋਣਾਂ 19 ਸਤੰਬਰ ਨੂੰ ਹੋ ਰਹੀਆਂ ਹਨ।ਪੰਜਾਬ ਰਾਜ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਲਈ 1392 ਨਾਮਜ਼ਦਗੀ ਪੱਤਰ ਭਰੇ ਗਏ ਹਨ ਜਦਕਿ ਅਤੇ 150 ਪੰਚਾਇਤ ਸਮਿਤੀ ਦੀਆਂ 9691 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਇਸ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੱਖ-ਵੱਖ ਉਮੀਦਵਾਰਾਂ ਵਲੋਂ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ ਅੱਜ ਪੜਤਾਲ ਕੀਤੀ ਜਾ ਰਹੀ ਹੈ।

ਰਾਜ ਚੋਣ ਕਮਿਸ਼ਨਰ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦੀ ਪੜਤਾਲ ਅੱਜ ਕੀਤੀ ਜਾ ਰਹੀ ਹੈ ਅਤੇ 11 ਸਤੰਬਰ ਨੂੰ ਕਾਗ਼ਜ਼ਾਂ ਦੀ ਵਾਪਸੀ ਹੋਵੇਗੀ ਅਤੇ ਇਸੇ ਦਿਨ ਉਮੀਦਵਾਰਾਂ ਨੂੰ ਉਨ੍ਹਾਂ ਦੇ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
-PTCNews