ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਸੰਮਤੀ ਚੋਣਾਂ ਲਈ ਅੱਜ ਜਾਰੀ ਹੋਣਗੇ ਚੋਣ ਨਿਸ਼ਾਨ

Zila Parishad and Panchayat Samiti elections Today selection symbol Will continue

ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਸੰਮਤੀ ਚੋਣਾਂ ਲਈ ਅੱਜ ਜਾਰੀ ਹੋਣਗੇ ਚੋਣ ਨਿਸ਼ਾਨ:ਚੰਡੀਗੜ੍ਹ: ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ 19 ਸਤੰਬਰ ਨੂੰ ਹੋਣ ਜਾ ਰਹੀਆਂ ਹਨ।ਜਿਸ ਦੇ ਲਈ 11 ਸਤੰਬਰ ਯਾਨੀ ਅੱਜ ਨਾਮਜ਼ਦਗੀਆਂ ਵਾਪਸ ਲੈਣ ਦਾ ਆਖ਼ਰੀ ਦਿਨ ਹੈ।

ਇਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕੀਤੇ ਜਾਣਗੇ।ਪੰਜਾਬ ਰਾਜ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਲਈ 1392 ਨਾਮਜ਼ਦਗੀ ਪੱਤਰ ਭਰੇ ਗਏ ਹਨ ਜਦਕਿ ਅਤੇ 150 ਪੰਚਾਇਤ ਸਮਿਤੀ ਦੀਆਂ 9691 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਸੂਬਾ ਚੋਣ ਕਮਿਸ਼ਨ ਨੇ ਪਿਛਲੇ ਮੰਗਲਵਾਰ ਨੂੰ 22 ਜ਼ਿਲ੍ਹਾ ਪ੍ਰੀਸ਼ਦ ਅਤੇ 150 ਪੰਚਾਇਤ ਸਮਿਤੀਆਂ ਲਈ ਚੋਣਾਂ ਦਾ ਐਲਾਨ ਕੀਤਾ ਸੀ। 19 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ 22 ਸਤੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
-PTCNews