ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿਖੇ ਹਥਿਆਰਬੰਦ ਲੁਟੇਰੇ ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਲੁੱਟ ਕੇ ਹੋਏ ਫ਼ਰਾਰ

Zira Armed robbers Abduction lakhs rupees from bank employee town in Ferozepur
ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿਖੇਹਥਿਆਰਬੰਦ ਲੁਟੇਰੇ ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਲੁੱਟ ਕੇ ਹੋਏ ਫ਼ਰਾਰ   

ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿਖੇ ਹਥਿਆਰਬੰਦ ਲੁਟੇਰੇ ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਲੁੱਟ ਕੇ ਹੋਏ ਫ਼ਰਾਰ:ਜ਼ੀਰਾ :ਫਿਰੋਜ਼ਪੁਰ ਦੇ ਕਸਬਾ ਜ਼ੀਰਾ ‘ਚ ਅੱਜ ਹਥਿਆਰਬੰਦ ਲੁਟੇਰਿਆਂ ਨੇ ਲੁੱਟਖੋਹ ਦੀ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਜਿੱਥੇ ਅੱਜ ਸਵੇਰੇ ਕਰੀਬ 11.40 ਵਜੇ ਤਲਵੰਡੀ ਰੋਡ ਜ਼ੀਰਾ ਵਿਖੇ ਆਰ.ਬੀ.ਐੱਲ. ਬੈਂਕ ਦੇ ਮੁਲਾਜ਼ਮ ਕੋਲੋਂ ਮੋਟਰਸਾਈਕਲ ਸਵਾਰ ਲੁਟੇਰੇ 14 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਹਨ।

Zira Armed robbers Abduction lakhs rupees from bank employee town in Ferozepur
ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿਖੇਹਥਿਆਰਬੰਦ ਲੁਟੇਰੇ ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਲੁੱਟ ਕੇ ਹੋਏ ਫ਼ਰਾਰ

ਮਿਲੀ ਜਾਣਕਾਰੀ ਅਨੁਸਾਰ ਜ਼ੀਰਾ ਵਿਖੇ ਆਰ.ਬੀ.ਐੱਲ ਫਾਇਨਾਂਸ ਕੰਪਨੀ ਦਾ ਕਰਮਚਾਰੀ ਨਿਸ਼ਾਨ ਸਿੰਘਬੈਂਕ ’ਚੋਂ 13 ਲੱਖ 87 ਹਜ਼ਾਰ ਕੈਸ਼ ਕਢਵਾ ਕੇ ਲਿਜਾ ਰਿਹਾ ਸੀ। ਇਸ ਦੌਰਾਨ ਉਸ ’ਤੇ 2 ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਕਤ ਲੁਟੇਰੇ ਉਸ ਤੋਂ 11 ਲੱਖ ਰੁਪਏ ਖੋਹ ਕੇ ਲੈ ਗਏ, ਜਦਕਿ 2 ਲੱਖ 87 ਹਜ਼ਾਰ ਰੁਪਏ ਉਸ ਨੇ ਬਚਾ ਲਏ ਹਨ।

Zira Armed robbers Abduction lakhs rupees from bank employee town in Ferozepur
ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿਖੇਹਥਿਆਰਬੰਦ ਲੁਟੇਰੇ ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਲੁੱਟ ਕੇ ਹੋਏ ਫ਼ਰਾਰ

ਇਸ ਘਟਨਾ ਦੀ  ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਜ਼ਿਲੇ ਦੇ ਐੱਸ.ਐੱਸ.ਪੀ. ਭੁਪਿੰਦਰ ਸਿੰਘ, ਐੱਸ.ਪੀ. ਬਲਜੀਤ ਸਿੰਘ ਸਿੱਧੂ ਅਤੇ ਕਈ ਹੋਰ ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐੱਸ.ਐੱਸ.ਪੀ.ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਕਿਹਾ ਕਿ ਉਹ ਸਾਰੇ ਮਾਮਲੇ ਦੀ ਛਾਣਬੀਣ ਕਰ ਰਹੇ ਹਨ ਅਤੇ ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।
-PTCNews