ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ,ਜ਼ੀਰਾ: ਪੰਜਾਬ 'ਚ ਨਸ਼ੇ ਦਾ ਛੇਵਾਂ ਦਰਿਆ ਲਗਾਤਾਰ ਵਗ ਰਿਹਾ ਹੈ, ਜਿਸ 'ਚ ਆਏ ਦਿਨ ਪੰਜਾਬ ਦੀ ਜਵਾਨੀ ਡੁੱਬ ਰਹੀ ਹੈ। ਆਏ ਦਿਨ ਨਸ਼ਿਆਂ ਕਾਰਨ ਮਾਪਿਆਂ ਦੇ ਪੁੱਤ ਮੌਤ ਦੇ ਘਾਟ ਉੱਤਰ ਰਹੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਕਸੋਆਣਾ ਤੋਂ ਸਾਹਮਣੇ ਆਇਆ ਹੈ। ਜਿਥੇ ਨਸ਼ੇ ਦੇ ਦੈਂਤ ਨੇ ਇੱਕ ਹੋਰ ਮਾਪਿਆਂ ਦੇ ਪੁੱਤ ਨੂੰ ਨਿਗਲ ਲਿਆ ਗਏ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹਰਮਨਜੋਤ ਸਿੰਘ ਵਜੋਂ ਹੋਈ ਹੈ, ਜੋ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਹੋਰ ਪੜ੍ਹੋ: ਸੁਖਬੀਰ ਸਿੰਘ ਬਾਦਲ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ ਇਸ ਘਟਨਾ ਤੋਂ ਬਾਅਦ ਜਿਥੇ ਪਰਿਵਾਰ 'ਚ ਮਾਤਮ ਪਸਰ ਗਿਆ, ਉਥੇ ਹੀ ਪਿੰਡ ਅਤੇ ਰਿਸ਼ਤੇਦਾਰਾਂ 'ਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਅਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਕਰ ਲਾਸ਼ ਨੂੰ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। -PTC News