ਜ਼ੀਰਾ-ਤਲਵੰਡੀ ਰੋਡ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਅਧਿਆਪਕ ਦੀ ਮੌਤ

Road Accident

ਜ਼ੀਰਾ-ਤਲਵੰਡੀ ਰੋਡ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਅਧਿਆਪਕ ਦੀ ਮੌਤ,ਜ਼ੀਰਾ: ਪੰਜਾਬ ‘ਚ ਤੇਜ਼ ਰਫ਼ਤਾਰ ਕਾਰਨ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ‘ਚ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਜ਼ੀਰਾ-ਤਲਵੰਡੀ ਰੋਡ ‘ਤੇ ਪੈਂਦੇ ਪਿੰਡ ਸੇਖਵਾਂ ਨੇੜੇ ਵਾਪਰਿਆ ਹੈ।

Road Accident ਜਿਥੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਹਿਕ ਪੈਲੇਸ ਦੀ ਕੰਧ ਨਾਲ ਟਕਰਾ ਗਿਆ।ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਨ ਕੁਮਾਰ ਸ਼ਰਮਾ ਵਜੋਂ ਹੋਈ ਹੈ, ਜੋ ਸਰਕਾਰੀ ਸਕੂਲ ਖੇਮਕਰਨ ਦਾ ਮਾਸਟਰ ਸੀ।

ਹੋਰ ਪੜ੍ਹੋ:ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

Road Accident ਇਸ ਘਟਨਾ ਤੋਂ ਬਾਅਦ ਪਰਿਵਾਰਿਕ ਮੈਬਰਾਂ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ। ਉਧਰ ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

-PTC News