ਜ਼ੀਰਾ ‘ਚ ਗੁੰਡਾਗਰਦੀ ਦਾ ਨੰਗਾ ਨਾਚ, ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ

ਜ਼ੀਰਾ ‘ਚ ਗੁੰਡਾਗਰਦੀ ਦਾ ਨੰਗਾ ਨਾਚ, ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ,ਜ਼ੀਰਾ: ਫਿਰੋਜ਼ਪੁਰ ਦੇ ਜ਼ੀਰਾ ‘ਚ ਅੱਜ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਜਿਥੇ 10-11 ਅਣਪਛਾਤੇ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਸੱਤਪਾਲ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਅਣਪਛਾਤੇ ਨੌਜਵਾਨਾਂ ਨੇ ਸੁਨੀਲ ਕੁਮਾਰ ਦੇ ਸਿਰ ‘ਤੇ ਬੇਸਬਾਲ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਲਲਕਾਰੇ ਮਾਰਦੇ ਹੋਏ ਫਰਾਰ ਹੋ ਗਏ। ਜਿਸ ਕਾਰਨ ਉਸ ਦੀ ਮੌਤ ਹੋ ਗਈ।

ਹੋਰ ਪੜ੍ਹੋ:ਸਿੱਧੂ ਦੇ ਬਿਜਲੀ ਮੰਤਰੀ ਬਣਨ ‘ਤੇ ਬੋਲੇ ਮਜੀਠੀਆ, ਕਿਹਾ- ਪੰਜਾਬ ‘ਚ ਹੁਣ ਲੱਗਣਗੇ ਪਾਵਰ ਕੱਟ

ਲੋਕਾਂ ਵਲੋਂ ਘਟਨਾ ਦੀ ਸੂਚਨਾ ਦੇਣ ‘ਤੇ ਪਹੁੰਚੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਮਾਮਲੇ ਦੇ 7 ਦੋਸ਼ੀਆਂ ‘ਤੇ ਬਾਈਨੇਮ ਅਤੇ 4 ਅਣਪਛਾਤੇ ਨੌਜਵਾਨਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

-PTC News