ਇਕ ਦਿਨ ਵਿਚ ਕੋਰੋਨਾ ਦੇ 2.11 ਲੱਖ ਤੋਂ ਵਧੇਰੇ ਮਾਮਲੇ, 3847 ਦੀ ਮੌਤ
ਨਵੀਂ ਦਿੱਲੀ: ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2,11,298 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੁੱਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵਧ ਕੇ 2,73,59,093 ਹੋ ਗਈ ਹੈ। ਉਥੇ ਹੀ 3,847 ਨਵੀਆਂ ਮੌਤਾਂ ਤੋਂ ਬਾਅਦ ਕੁੱਲ ਮੌਤਾਂ ਦੀ ਗਿਣਤੀ 3,15,235 ਹੋ ਗਈ ਹੈ।
ਪੜ੍ਹੋ ਹੋਰ ਖ਼ਬਰਾਂ : ਆਸਾਨ ‘thumb test’ ਨਾਲ ਵੀ ਕੀਤੀ ਜਾ ਸਕਦੀ ਹੈ ਦਿਲ ਸਬੰਧੀ ਗੰਭੀਰ ਹਾਲਤ ਦੀ ਪਛਾਣ
ਦੇਸ਼ ਵਿਚ 2,83,135 ਨਵੇਂ ਡਿਸਚਾਰਜ ਮਾਮਲਿਆਂ ਤੋਂ ਬਾਅਦ ਕੁੱਲ ਡਿਸਚਾਰਜ ਲੋਕਾਂ ਦੀ ਗਿਣਤੀ 2,46,33,951 ਹੋ ਗਈ ਹੈ। ਦੇਸ਼ ਵਿਚ ਇਸ ਵੇਲੇ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 24,19,907 ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੀ 18,85,805 ਵੈਕਸੀਨ ਲਾਈਆਂ ਗਈਆਂ ਹਨ, ਜਿਸ ਤੋਂ ਬਾਅਦ ਕੁੱਲ ਵੈਕਸੀਨੇਸ਼ਨ ਦਾ ਅੰਕੜਾ 20,26,95,874 ਹੋ ਗਿਆ ਹੈ।
ਪੜ੍ਹੋ ਹੋਰ ਖ਼ਬਰਾਂ : ਡੋਮਿਨਿਕਾ ‘ਚ ਫੜਿਆ ਗਿਆ ਭਗੌੜਾ ਮੇਹੁਲ ਚੋਕਸੀ,ਇੰਟਰਪੋਲ ਨੇ ਜਾਰੀ ਕੀਤਾ ਸੀ ‘ਯੈਲੋ ਨੋਟਿਸ’
ਅਭਿਆਨ ਦੇ 130ਵੇਂ ਦਿਨ ਅੱਜ ਸਵੇਰੇ 7 ਵਜੇ ਤੱਕ ਮੁਹੱਈਆਂ ਕਰਾਏ ਗਏ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਵਿਡ ਟੀਕਾਕਰਨ ਦਾ ਕੁੱਲ ਅੰਕੜਾ 20 ਕਰੋੜ ਨੂੰ ਪਾਰ ਕਰ ਚੁੱਕਿਆ ਹੈ।
ਪੜ੍ਹੋ ਹੋਰ ਖ਼ਬਰਾਂ : ਕੇਂਦਰ ਸਰਕਾਰ ਨੇ ਸੋਸ਼ਲ ਮੀਡੀਆ ਪਲੇਟਫਾਰਮਸ ਤੋਂ ਤੁਰੰਤ ਮੰਗੀ ਅਨੁਪਾਲਨ ਦੀ ਸਟੇਟਸ ਰਿਪੋਰਟ
ਭਾਰਤ ਦਾ ਕੋਵਿਡ19 ਟੀਕਾਕਰਨ ਅਭਿਆਨ ਦੁਨੀਆ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਟੀਕਾਕਰਨ ਅਭਿਆਨ ਹੈ, ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 16 ਜਨਵਰੀ, 2021 ਨੂੰ ਸ਼ੁਰੂ ਕੀਤਾ ਗਿਆ ਸੀ।
-PTC News