ਅਫਗਾਨਿਸਤਾਨ: ਸੜਕ ਕਿਨਾਰੇ ਹੋਇਆ ਬੰਬ ਧਮਾਕਾ, 11 ਹਲਾਕ
ਕਾਬੁਲ: ਅਫਗਾਨਿਸਤਾਨ ਦੇ ਬਡਗਿਸ ਸੂਬੇ ਵਿਚ ਸੜਕ ਕਿਨਾਰੇ ਇਕ ਬੰਬ ਧਮਾਕਾ ਹੋਇਆ। ਇਸ ਧਮਾਕੇ ਵਿਚ 11 ਨਾਗਰਿਕਾਂ ਦੀ ਜਾਨ ਚਲੀ ਗਈ। ਅਬਕਾਰੀ ਜ਼ਿਲ੍ਹੇ ਦੇ ਗਵਰਨਰ ਖੁਦਾਦਦ ਤੈਅਬ ਨੇ ਇਸ ਧਮਾਕੇ ਦੀ ਪੁਸ਼ਟੀ ਕੀਤੀ ਹੈ। ਇਹ ਹਾਦਸਾ ਬਡਘਿਸ ਸੂਬ ਦੇ ਅਬਕਾਮਾਰੀ ਜ਼ਿਲ੍ਹੇ ਵਿਚ ਸੜਕ ਕਿਨਾਰੇ ਵਾਪਰਿਆ।
ਪੜੋ ਹੋਰ ਖਬਰਾਂ: ਜ਼ਮੀਨੀ ਵਿਵਾਦ ਦੌਰਾਨ ਮੁਟਿਆਰ ਨੂੰ ਜ਼ਿੰਦਾ ਕੰਧ ‘ਚ ਚੁਣਵਾਇਆ, ਦਰਿੰਦਗੀ ਦੀ ਹੈਰਾਨ ਕਰਦੀ ਵਾਰਦਾਤ
ਟੋਲੋ ਨਿਊਜ਼ ਦੀ ਰਿਪੋਰਟ ਮੁਤਾਬਕ ਇਹ ਘਟਨਾ ਸਥਾਨਕ ਸਮੇਂ ਮੁਤਾਬਕ ਸ਼ਨੀਵਾਰ ਨੂੰ ਸ਼ਾਮ ਕਰੀਬ 5 ਵਜੇ ਅਬਕਾਮਾਰੀ ਜ਼ਿਲ੍ਹੇ ਦੇ ਚਲੰਕ ਪਿੰਡ ਵਿਚ ਵਾਪਰੀ। ਸਥਾਨਕ ਅਧਿਕਾਰੀਆਂ ਮੁਤਾਬਕ ਪੀੜਤਾਂ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਅਬਕਾਮਾਰੀ ਜ਼ਿਲ੍ਹੇ ਦੇ ਗਵਰਨਰ ਨੇ ਬੰਬਾਰੀ ਲਈ ਤਾਲਿਬਾਨੀ ਅੱਤਵਾਦੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਪਰ ਸਮੂਹ ਨੇ ਹਾਲੇ ਤੱਕ ਇਸ ਘਟਨਾ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।
ਪੜੋ ਹੋਰ ਖਬਰਾਂ: ਭਾਜਪਾ ਆਗੂ ਅਨਿਲ ਜੋਸ਼ੀ ਨੇ ਅਪਣਾਏ ਬਗਾਵਤੀ ਸੁਰ, ਕਿਸਾਨੀ ਸੰਘਰਸ਼ ਦੇ ਹੱਕ ਚ ਆਵਾਜ਼ ਕੀਤੀ ਬੁਲੰਦ
ਇੱਥੇ ਦੱਸ ਦਈਏ ਕਿ ਕਈ ਮੋਰਚਿਆਂ 'ਤੇ ਅਫਗਾਨ ਬਲਾਂ ਅਤੇ ਤਾਲਿਬਾਨ ਵਿਚਾਲੇ ਜਾਰੀ ਸੰਘਰਸ਼ ਕਾਰਨ ਦੇਸ਼ ਵਿਚ ਹਿੰਸਾਵੱਧ ਗਈ ਹੈ। ਸੁਰੱਖਿਆ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਪਿਛਲੇ 24 ਘੰਟਿਆਂ ਵਿਚ ਘੱਟੋ-ਘੱਟ 10ਸੂਬਿਆਂ ਵਿਚ ਸਰਕਾਰੀ ਬਲਾਂ ਅਤੇ ਤਾਲਿਬਾਨ ਵਿਚਾਲੇ ਝੜਪਾਂ ਦੀ ਸੂਚਨਾ ਦਿੱਤੀ।
-PTC News