Advertisment

ਜੰਮੂ-ਕਸ਼ਮੀਰ 'ਚ ਮੁਕਾਬਲਾ, ਦੋ ਅੱਤਵਾਦੀ ਢੇਰ

author-image
Pardeep Singh
Updated On
New Update
ਜੰਮੂ-ਕਸ਼ਮੀਰ 'ਚ ਮੁਕਾਬਲਾ, ਦੋ ਅੱਤਵਾਦੀ ਢੇਰ
Advertisment
ਅਨੰਤਨਾਗ: ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਤੰਗਪਾਵਾ ਇਲਾਕੇ ਦੇ ਕੋਕਰਨਾਗ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ ਹਨ। ਇਨ੍ਹਾਂ ਅੱਤਵਾਦੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਐਤਵਾਰ ਦੇਰ ਸ਼ਾਮ ਸ਼ੁਰੂ ਹੋਇਆ ਇਹ ਮੁਕਾਬਲਾ ਫਿਲਹਾਲ ਜਾਰੀ ਹੈ। ਇਲਾਕੇ 'ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ। ਸਰਚ ਆਪਰੇਸ਼ਨ ਜਾਰੀ ਹੈ।
Advertisment
publive-image ਅਧਿਕਾਰੀ ਦਾ ਕਹਿਣਾ ਹੈ ਕਿ ਐਤਵਾਰ ਦੇਰ ਸ਼ਾਮ ਕੋਕਰਨਾਗ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਭਾਰਤੀ ਸੈਨਾ, ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਦੀ 19 ਆਰਆਰ ਦੀ ਸਾਂਝੀ ਟੀਮ ਨੇ ਇਲਾਕੇ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਸੁਰੱਖਿਆ ਬਲ ਜਿਵੇਂ ਹੀ ਅੱਗੇ ਵਧੇ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਇਸ ਤਰ੍ਹਾਂ ਦੋਵਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। 4 CBI officials arrested for extortion ਇਸ ਗੋਲੀਬਾਰੀ 'ਚ ਹੁਣ ਤੱਕ ਦੋ ਅੱਤਵਾਦੀ ਮਾਰੇ ਜਾ ਚੁੱਕੇ ਹਨ। ਦੋ ਤੋਂ ਤਿੰਨ ਅੱਤਵਾਦੀਆਂ ਦੇ ਫਸੇ ਹੋਣ ਦਾ ਖਦਸ਼ਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ 'ਚ ਭਾਰੀ ਗੋਲੀਬਾਰੀ ਚੱਲ ਰਹੀ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ 'ਚ ਪਬਲਿਕ ਸੇਫਟੀ ਐਕਟ ਦੇ ਤਹਿਤ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਵੀ ਪੜ੍ਹੋ:ਮੁਹਾਲੀ ਸਿਟੀ ਸੈਂਟਰ-2 'ਚ ਬੇਸਮੈਂਟ ਦੀ ਖੁਦਾਈ ਦੌਰਾਨ ਹਾਦਸਾ, ਦੋ ਵਿਅਕਤੀਆਂ ਦੀ ਮੌਤ publive-image -PTC News
two-terrorists-killed encounter-in-jammu-and-kashmir
Advertisment

Stay updated with the latest news headlines.

Follow us:
Advertisment