Fri, Jul 11, 2025
Whatsapp

ਅਸੀਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਾਂ , ਕੇਂਦਰ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ: ਬਲਬੀਰ ਸਿੰਘ ਰਾਜੇਵਾਲ

Reported by:  PTC News Desk  Edited by:  Shanker Badra -- January 30th 2021 12:55 PM
ਅਸੀਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਾਂ , ਕੇਂਦਰ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ: ਬਲਬੀਰ ਸਿੰਘ ਰਾਜੇਵਾਲ

ਅਸੀਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਾਂ , ਕੇਂਦਰ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ: ਬਲਬੀਰ ਸਿੰਘ ਰਾਜੇਵਾਲ

ਨਵੀਂ ਦਿੱਲੀ : ਕੇਂਦਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 66ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ। ਦਿੱਲੀ ਦੇ ਸਿੰਘੂ ਬਾਰਡਰ ,ਟਿਕਰੀ ਬਾਰਡਰ ,ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਲਗਤਾਰ ਜਾਰੀ ਹੈ। ਪਿਛਲੇ ਦਿਨੀਂ ਲਾਲ ਕਿਲ੍ਹੇ 'ਤੇ ਵਾਪਰੀ ਹਿੰਸਾ ਤੋਂ ਬਾਅਦ ਹੁਣ ਫ਼ਿਰ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਦੀ ਗਿਣਤੀ ਵਧਣ ਲੱਗੀ ਹੈ ਤੇ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੱਜ ਮਨਾਉਣਗੇ ਸਦਭਾਵਨਾ ਦਿਹਾੜਾ, ਰੱਖਣਗੇ ਇੱਕ ਦਿਨ ਦੀ ਭੁੱਖ ਹੜਤਾਲ [caption id="attachment_470605" align="aligncenter" width="300"]Farmer leader Balbir Singh Rajewal Press conference in chandigarh on Kisan Andolan ਅਸੀਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਾਂ , ਕੇਂਦਰ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ : ਬਲਬੀਰ ਸਿੰਘ ਰਾਜੇਵਾਲ[/caption] ਇਸੇ ਦਰਮਿਆਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ ਹੈ ਤਾਂ ਜੋ ਦਿੱਲੀ ਬਾਰਡਰ ਵਿਖੇ ਕਿਸਾਨ ਅੰਦੋਲਨ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਾ ਸਕੇ।ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਉਚ -ਨੀਚ , ਛੋਟਾ -ਵੱਡਾ ਛੱਡ ਕੇ ਇਕੱਠੇ ਹੋ ਕੇ ਕੇਂਦਰ ਸਰਕਾਰ ਖਿਲਾਫ਼ ਲੜਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਸਾਡਾ ਅੰਦੋਲਨ ਸ਼ਾਂਤਮਈ ਚੱਲ ਰਿਹਾ ਹੈ। [caption id="attachment_470602" align="aligncenter" width="300"]Farmer leader Balbir Singh Rajewal Press conference in chandigarh on Kisan Andolan ਅਸੀਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਾਂ , ਕੇਂਦਰ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ : ਬਲਬੀਰ ਸਿੰਘ ਰਾਜੇਵਾਲ[/caption] ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਨੇ ਬਿਜਲੀ ,ਪਾਣੀ ਦੀ ਸਪਲਾਈ ਬੰਦ ਕੀਤੀ ਹੈ ਅਤੇਸਰਕਾਰ ਨੇ ਇੰਟਰਨੈੱਟ ਵੀ ਬੰਦ ਕੀਤਾ ਹੈ।ਰਾਜੇਵਾਲ ਨੇ ਕਿਹਾ ਕਿ ਅਸੀਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਰਾਜੇਵਾਲ ਨੇ ਕਿਹਾ ਕਿ ਕਿਸਾਨੀ ਅੰਦੋਲਨ ਹੁਣ ਤੱਕ ਦਾ ਸਭ ਤੋਂ ਵੱਡਾ ਸ਼ਾਂਤਮਈ ਅੰਦੋਲਨ ਹੈ। ਇਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਰਾਕੇਸ਼ ਟਿਕੈਤ ਦੀਸ਼ਲਾਘਾ ਕੀਤੀ ਹੈ। [caption id="attachment_470604" align="aligncenter" width="300"]Farmer leader Balbir Singh Rajewal Press conference in chandigarh on Kisan Andolan ਅਸੀਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਾਂ , ਕੇਂਦਰ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ : ਬਲਬੀਰ ਸਿੰਘ ਰਾਜੇਵਾਲ[/caption] ਉਨ੍ਹਾਂ ਨੇ ਕਿਹਾ ਕਿਰਾਕੇਸ਼ ਟਿਕੈਤ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਤੋਂ ਦੁਖੀ ਹੋ ਕੇ ਭਾਵੁਕ ਹੋ ਗਏ ਸੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਅਤੇ ਖ਼ਤਮ ਕਰਨ ਲਈ ਹਰ ਹੱਥਕੰਡਾਵਰਤ ਰਹੀ ਹੈ।ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਜੇ ਗੱਲਬਾਤ ਲਈ ਬੁਲਾਏਗੀ ਤਾਂ ਜ਼ਰੂਰ ਜਾਵਾਂਗੇ। ਆਪਣੇ 'ਤੇ ਕੇਸ ਪਾਏ ਜਾਣ ਬਾਰੇ ਰਾਜੇਵਾਲ ਨੇ ਕਿਹਾ ਕਿ ਅੰਦੋਲਨਾਂ ਵਿੱਚ ਗੱਲ 'ਚ ਹਾਰ ਨਹੀਂ ਪੈਂਦੇ ਕੇਸ ਹੀ ਪੈਂਦੇ ਹਨ। ਸਿੰਘੂ ਬਾਰਡਰ 'ਤੇ ਜੋ ਕੱਲ ਹਿੰਸਾ ਹੋਈ ਹੈ ,ਇਹ ਸਾਰਾ ਆਰ.ਐੱਸ.ਐੱਸ ਤੇ ਬੀਜੇਪੀ ਕਰਵਾ ਰਹੀ ਹੈ। -PTCNews


Top News view more...

Latest News view more...

PTC NETWORK
PTC NETWORK