adv-img
ਮੁੱਖ ਖਬਰਾਂ

SGPC ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ CM ਮਾਨ ਨੂੰ ਲਿਖਿਆ ਪੱਤਰ

By Pardeep Singh -- September 19th 2022 07:30 PM -- Updated: September 19th 2022 07:31 PM

ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬੀ ਭਾਸਾ ਨੂੰ ਲੈ ਕੇ ਪੰਜਾਬੀਆਂ ਨਾਲ ਹੋ ਰਹੀ ਘੋਰ ਬੇਇਨਸਾਫੀ ਬਾਰੇ ਜਾਣੂੰ ਕਰਵਾਇਆ ਹੈ।ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਆਪਣੇ ਪੱਤਰ ਵਿਚ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਸਰਕਾਰੀ ਅਦਾਰਿਆਂ ਵਿਚ ਪ੍ਰਸ਼ਾਸਨਿਕ ਕਾਰਜਸ਼ੀਲਤਾ ਦੌਰਾਨ ਪੰਜਾਬੀ ਮਾਂ ਬੋਲੀ ਜਿਸ ਨੂੰ ਪੰਜਾਬ ਅਸੈਂਬਲੀ ਵੱਲੋਂ ਤਤਕਾਲੀਨ ਮੁੱਖ ਮੰਤਰੀ ਪੰਜਾਬ ਸਵਰਗੀ ਲਛਮਣ ਸਿੰਘ ਗਿੱਲ ਵੱਲੋਂ ਪੰਜਾਬੀ ਭਾਸ਼ਾ ਐਕਟ ਪਾਸ ਕਰਕਵਾਕੇ ਇਹ ਯਕੀਨੀ ਬਣਾਇਆ ਗਿਆ ਸੀ ਕਿ ਪੰਜਾਬੀਆਂ ਦੀ ਮਾਤ ਭਾਸ਼ਾ ਪੰਜਾਬੀ ਨੂੰ ਸਰਕਾਰ ਦਰਬਾਰੇ ਪੂਰਾ ਮਾਨ ਸਨਮਾਨ ਦਿੱਤਾ ਗਿਆ ਸੀ ਪ੍ਰੰਤੂ ਇਹ ਬਦਕਿਸਮਤੀ ਹੈ ਕਿ ਹੋਲੀ ਹੋਲੀ ਪੰਜਾਬੀ ਭਾਸ਼ਾ ਨੂੰ ਜਾਣੇ ਜਾਂ ਅਣਜਾਣੇ ਨੁਕਰੇ ਲਾਇਆ ਜਾ ਰਿਹਾ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਵੱਲੋਂ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਸਰਕਾਰੀ ਵਿਭਾਗਾਂ ਵਿਚ ਪਈਆਂ ਖਾਲੀ ਅਸਾਮੀਆਂ ਨੂੰ ਭਰਨ ਹਿੱਤ ਲਏ ਗਏ ਇਮਤਿਹਾਨਾਂ ਦੌਰਾਨ ਕੇਵਲ ਤੇ ਕੇਵਲ ਅੰਗਰੇਜ਼ੀ ਭਾਸ਼ਾ ਦਾ ਹੀ ਪ੍ਰਯੋਗ ਕੀਤਾ ਗਿਆ। ਪੰਜਾਬ ਅੰਦਰ ਪੰਜਾਬੀ ਨਾਲ ਨਫ਼ਰਤ ਵਾਲਾ ਵਰਤੀਰਾ ਕਿਸੇ ਤਰ੍ਹਾਂ ਵੀ ਯੋਗ ਨਹੀਂ ਹੈ। ਇਹ ਖ਼ਾਸ ਕਰਕੇ ਪੇਂਡੂ ਨੌਜਵਾਨ ਬੱਚਿਆਂ ਨਾਲ ਧੱਕਾ ਹੈ। ਪ੍ਰੋ. ਬਡੂੰਗਰ ਨੇ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਹਰ ਪੱਧਰ ’ਤੇ ਪੰਜਾਬੀ ਨੂੰ ਲਾਜ਼ਮੀ ਬਣਾਇਆ ਜਾਵੇ। ਇਹ ਵਰਤਾਰਾ ਬਹੁਤ ਸਮਾਂ ਚਾਲੂ ਰਿਹਾ, ਸਗੋਂ ਜਿਸ ਕਿਸੇ ਨੇ ਦਸਵੀਂ ਜਮਾਤ ਪੱਧਰ ਦੀ ਪੰਜਾਬੀ ਪ੍ਰੀਖਿਆ ਪਾਸ ਨਹੀਂ ਸੀ ਕੀਤੀ ਹੁੰਦੀ ਉਸ ਨੂੰ ਨੌਕਰੀ ਦੇਣਾ ਤਾਂ ਦੂਰ ਦੀ ਗੱਲ ਸੀ ਸਗੋਂ ਅਜਿਹਾ ਵਿਅਕਤੀ ਤਾਂ ਨੌਕਰੀ ਲਈ ਅਪਲਾਈ ਵੀ ਨਹੀਂ ਕਰ ਸਕਦਾ ਹੈ।

ਇਹ ਵੀ ਪੜ੍ਹੋ: ਖੇਡਾਂ ਵਤਨ ਪੰਜਾਬ ਦੀਆਂ 2022: ਵੇਟ ਲਿਫ਼ਟਿੰਗ 'ਚ ਹਰਸ਼ਦੀਪ ਸਿੰਘ ਨੇ ਪਹਿਲਾ ਸਥਾਨ ਕੀਤਾ ਹਾਸਿਲ

-PTC News

  • Share