Fri, Jul 4, 2025
Whatsapp

ਅਸ਼ਲੀਲ ਵੀਡੀਓ ਵਾਇਰਲ ਕਰਨ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਹਰਮੀਤ ਪਠਾਣਮਾਜਰਾ

Reported by:  PTC News Desk  Edited by:  Pardeep Singh -- August 22nd 2022 09:27 AM
ਅਸ਼ਲੀਲ ਵੀਡੀਓ ਵਾਇਰਲ ਕਰਨ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਹਰਮੀਤ ਪਠਾਣਮਾਜਰਾ

ਅਸ਼ਲੀਲ ਵੀਡੀਓ ਵਾਇਰਲ ਕਰਨ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਹਰਮੀਤ ਪਠਾਣਮਾਜਰਾ

ਚੰਡੀਗੜ੍ਹ: ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਪਠਾਣਮਾਜਰਾ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕੇ ਉਸ ਨੇ ਆਪਣੀ ਪਤਨੀ ਤੇ ਵਿਰੋਧੀਆ ਖਿਲਾਫ਼ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਪਠਾਣਮਾਜਰਾ ਨੇ ਲਾਈਵ ਹੋ ਕੇ ਕਿਹਾ ਹੈ ਕਿ ਉਨ੍ਹਾਂ ਨਾਲ ਜੋ ਹੋਇਆ, ਉਹ ਕਿਸੇ ਨਾਲ ਵੀ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਹੋ ਰਹੀ ਹੈ ਅਤੇ ਵਾਇਰਲ ਕਰਨ ਵਾਲਿਆ ਉੱਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਠਾਣਮਾਜਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ, ਵਿਧਾਇਕ ਤੇ ਆਗੂ ਸਮੇਤ ਹੋਰ ਲੋਕ ਮੇਰਾ ਸਾਥ ਨਹੀਂ ਦੇ ਰਹੇ। ਕੀ ਮੇਰਾ ਕੋਈ ਕਰੀਅਰ ਨਹੀਂ ਹੈ? ਪਠਾਣਮਾਜਰਾ ਨੇ ਕਿਹਾ ਕਿ ਪਤਨੀ ਨੇ ਮੇਰੇ ਨਾਲ ਜੋ ਕੀਤਾ, ਮੈਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਅਦਾਲਤ ਵਿੱਚ ਲੈ ਕੇ ਜਾਵਾਂਗਾ। ਫੇਸਬੁੱਕ ਉੱਤੇ ਲਾਈਵ ਹੋ ਕਿ ਪਠਾਣਮਾਜਰਾ ਦਾ ਕਹਿਣਾ ਹੈ ਕਿ ਮੇਰੇ ਵੀ ਬੱਚੇ ਹਨ, ਮੇਰੀ ਵੀ ਧੀ ਹੈ ਉਸਨੂੰ ਵਿਆਹਣਾ ਵੀ ਹੈ। ਵਿਧਾਇਕ ਪਠਾਣਮਾਜਰਾ ਨੇ ਕਿਹਾ ਹੈ ਕਿ ਜੋ ਮੇਰੇ ਨਾਲ ਹੋਇਆ ਉਹ ਕਿਸੇ ਨਾਲ ਵੀ ਹੋ ਸਕਦਾ ਹੈ ਅਤੇ ਫਿਰ ਮੈਂ ਪੁੱਛਾਂਗਾ ਕਿ ਮੈਨੂੰ ਹੁਣ ਕੀ ਕਰਨਾ ਚਾਹੀਦਾ ਹੈ। ਕਿਸੇ ਦੀ ਵੀਡੀਓ ਕੋਈ ਵੀ ਬਣਾ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਾਹਰ ਬੈਠੇ ਲੋਕਾਂ 'ਤੇ ਵੀ ਕਾਰਵਾਈ ਕਰਾਂਗਾ, ਚਾਹੇ ਕੋਈ ਕੈਨੇਡਾ, ਅਮਰੀਕਾ ਜਾਂ ਇੰਗਲੈਂਡ 'ਚ ਬੈਠਾ ਹੋਵੇ, ਮੈਂ ਉਨ੍ਹਾਂ ਨੂੰ ਵੀ ਨਹੀਂ ਛੱਡਾਗਾ। ਉਨ੍ਹਾਂ ਨੇ ਬਾਕੀ ਪਾਰਟੀਆਂ ਦੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਕਿਰਪਾ ਕਰਕੇ ਕੋਈ ਮੇਰੀ  ਵੀਡੀਓ ਵਾਇਰਲ ਨਾ ਕਰੇ।ਦੱਸ ਦੇਈਏ ਕਿ ਹਰਮੀਤ ਪਠਾਣਮਾਜਰਾ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਇਹ ਵੀ ਪੜ੍ਹੋ:ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧੀਆਂ, ਅੱਤਵਾਦ ਰੋਕੂ ਕਾਨੂੰਨ ਤਹਿਤ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ -PTC News  


Top News view more...

Latest News view more...

PTC NETWORK
PTC NETWORK