ਕਿਸਾਨ ਜਥੇਬੰਦੀਆਂ ਦੇ ਵੱਡੇ ਐਲਾਨ, ਬਾਰਡਰ 'ਤੇ ਹੀ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ
ਕੇਂਦਰ ਸਰਕਾਰ ਵੱਲੋਂ ਭੇਜੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੀ ਪ੍ਰੈਸ ਕਾਨਫਰੰਸ ਵਿਚ ਕਿਸਾਨ ਆਗੂਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੱਦੋ ਜਹਿਦ ਹੋ ਰਹੀ ਹੈ , ਉਥੇ ਹੀ ਅੱਜ ਦੀ ਕਾਨਫਰੰਸ ਵਿਚ ਕੇਂਦਰ ਸਰਕਾਰ ਵਲੋਂ ਹਾਲ ਹੀ ’ਚ ਕਿਸਾਨਾਂ ਨੂੰ ਦਿੱਤੇ ਗਏ ਸੱਦਾ ਪੱਤਰ ਮਗਰੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਸਿੰਘੂ ਬਾਰਡਰ ’ਤੇ ਮੰਥਨ ਕੀਤਾ।
ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ 'ਚ ਐਲਾਨ ਕੀਤਾ ਹੈ ਅਤੇ ਜਥੇਬੰਦੀਆਂ ਨੇ ਕਿਹਾ ਕਿ 23 ਨੂੰ ਕਿਸਾਨ ਦਿਹਾੜਾ ਅਤੇ 26-27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ ਜਾਵੇਗਾ। ਸ਼ਹੀਦੀ ਦਿਹਾੜਾ ਸਿੰਘੂ ਅਤੇ ਟਿਕਰੀ ਸਰਹੱਦ ’ਤੇ ਹੀ ਮਨਾਇਆ ਜਾਵੇਗਾ। ਇਸ ਤੋਂ ਇਲਾਵਾ 25,26 ਅਤੇ 27 ਦਸੰਬਰ ਨੂੰ ਹਰਿਆਣਾ ਦੇ ਟੋਲ ਨਾਕੇ ਫਰੀ ਕੀਤੇ ਜਾਣਗੇ।
ਇਸ ਦੇ ਨਾਲ ਹੀ ਕੁਝ ਹੋਰ ਅਹਿਮ ਗੱਲਾਂ ਕਿਸਾਨ ਆਗੂਆਂ ਵੱਲੋਂ ਕਹੀਆਂ ਗਈਆਂ ਜਿਸ ਵਿਚ ਉਹਨਾਂ ਕਿਹਾ ਕਿ 23 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਅਤੇ 26-27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵੱਡੇ ਪੱਧਰ 'ਤੇ ਮਨਾਏ ਜਾਣਗੇ ਜੋ ਕਿ ਸਿੰਘੂ ਅਤੇ ਟਿਕਰੀ ਬਾਰਡਰ ਤੇ ਮਨਾਏ ਜਾਣਗੇ। ਇਸ ਮੌਕੇ ਉਹਨਾਂ ਦੱਸਿਆ ਕਿ ਢਾਡੀ ਤੇ ਕਵੀਸ਼ਰੀ ਜਥੇ, ਕਥਾਵਾਚਕ ਅਤੇ ਪ੍ਰਸਿੱਧ ਬੁੱਧੀਜੀਵੀ ਸ਼ਹੀਦੀ ਦਿਹਾੜਿਆਂ 'ਚ ਸ਼ਿਰਕਤ ਕਰਨਗੇ |