ਨਸ਼ੇ 'ਤੇ ਕਾਬੂ ਪਾਉਣ 'ਚ ਅਸਫਲ ਰਹੀ ਪੰਜਾਬ ਸਰਕਾਰ: ਜਸਵੀਰ ਸਿੰਘ ਗੜ੍ਹੀ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚੋਂ ਬਾਹਰ ਰਹਿੰਦੇ ਹੋਏ ਨਸ਼ੇ ਦੇ ਮੁੱਦੇ ਉਤੇ ਤਰ੍ਹਾਂ ਤਰ੍ਹਾਂ ਦੇ ਵਿਰੋਧ ਵਿਖਾਵੇ ਕਰਕੇ ਸੱਤਾ ਲਈ ਨਾਟਕ ਖੇਡਦੀ ਰਹੀ। ਉਨ੍ਹਾਂ ਕਿਹਾ ਕਿ ਹੁਣ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਨਸ਼ਾ ਵੇਚਣ ਵਾਲਿਆਂ ਉਤੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਝੂਠੇ ਦਿਖਾਵੇ ਕਰਨ ਦੀ ਬਜਾਏ ਜ਼ਮੀਨੀ ਪੱਧਰ ਉਤੇ ਨਸ਼ਾ ਰੋਕਣ ਲਈ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਗੱਲ ਨੂੰ ਜ਼ਰੂਰ ਸਮਝਣ ਕਿ ਉਹ ਹੁਣ ਇਕ ਕਮੇਡੀਅਨ ਕਲਾਕਾਰ ਨਹੀਂ, ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਉਤੇ ਬੈਠੇ ਹਨ। ਲੋਕਾਂ ਨੂੰ ਝੂਠੀਆਂ ਗੱਲ ਕਰਕੇ ਮਨ ਪ੍ਰਚਾਵੇ ਦੀ ਥਾਂ ਕੁਝ ਕਰਕੇ ਵਿਖਾਉਣ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਨਸ਼ੇ ਵਰਗੇ ਮੁੱਦਿਆਂ ਸਮੇਤ ਹੋਰ ਲੋਕ ਮਸਲਿਆਂ ਨੂੰ ਲੈ ਕੇ ਲੋਕਾਂ ਨੂੰ ਲਾਮਬੰਦ ਕਰੇਗੀ।
-PTC News