Wed, Jul 2, 2025
Whatsapp

ਪੰਜਾਬ ਦੇ ਹੜਤਾਲੀ ਡਾਕਟਰਾਂ ਨੇ ਐਸ.ਐਮ.ਓ. ਅਤੇ ਸਿਵਲ ਸਰਜਨਾਂ ਦੇ ਦਫ਼ਤਰਾਂ ਨੂੰ 4 ਅਗਸਤ ਤੱਕ ਲਾਏ ਤਾਲੇ

Reported by:  PTC News Desk  Edited by:  Shanker Badra -- August 02nd 2021 11:49 AM
ਪੰਜਾਬ ਦੇ ਹੜਤਾਲੀ ਡਾਕਟਰਾਂ ਨੇ ਐਸ.ਐਮ.ਓ. ਅਤੇ ਸਿਵਲ ਸਰਜਨਾਂ ਦੇ ਦਫ਼ਤਰਾਂ ਨੂੰ 4 ਅਗਸਤ ਤੱਕ ਲਾਏ ਤਾਲੇ

ਪੰਜਾਬ ਦੇ ਹੜਤਾਲੀ ਡਾਕਟਰਾਂ ਨੇ ਐਸ.ਐਮ.ਓ. ਅਤੇ ਸਿਵਲ ਸਰਜਨਾਂ ਦੇ ਦਫ਼ਤਰਾਂ ਨੂੰ 4 ਅਗਸਤ ਤੱਕ ਲਾਏ ਤਾਲੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪੇਅ ਕਮਿਸ਼ਨ (Pay Commission ) ਦੇ ਵਿਰੋਧ ਵਿੱਚ ਜਿੱਥੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਸਿਹਤ ਵਿਭਾਗ ਨਾਲ ਜੁੜੇ ਮੁਲਾਜ਼ਮ ਅਤੇ ਡਾਕਟਰ ਵੀ ਇਸ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਹਨ। ਜਿਸ ਨੂੰ ਲੈ ਕੇ ਸਰਕਾਰੀ ਹਸਪਤਾਲਾਂ ਦੇ ਡਾਕਟਰ (doctors Protest )ਲਗਾਤਾਰ ਹੜਤਾਲ 'ਤੇ ਹਨ। [caption id="attachment_519761" align="aligncenter" width="300"] ਪੰਜਾਬ ਦੇ ਹੜਤਾਲੀ ਡਾਕਟਰਾਂ ਨੇ ਐਸ.ਐਮ.ਓ. ਅਤੇ ਸਿਵਲ ਸਰਜਨਾਂ ਦੇ ਦਫ਼ਤਰਾਂ ਨੂੰ 4 ਅਗਸਤ ਤੱਕ ਲਾਏ ਤਾਲੇ[/caption] ਪੜ੍ਹੋ ਹੋਰ ਖ਼ਬਰਾਂ : ਭਾਰਤ ਦੀਆਂ ਸ਼ੇਰਨੀ ਨੇ ਰਚਿਆ ਇਤਿਹਾਸ , ਆਸਟਰੇਲੀਆ ਨੂੰ ਹਰਾ ਕੇ ਪਹਿਲੀ ਵਾਰ ਹਾਕੀ ਦੇ ਸੈਮੀਫਾਈਨਲ 'ਚ ਪਹੁੰਚੀ ਭਾਰਤੀ ਮਹਿਲਾ ਟੀਮ ਇਸ ਦੌਰਾਨ ਅੱਜ ਹੜਤਾਲੀ ਡਾਕਟਰਾਂ ਨੇ ਪੂਰੇ ਪੰਜਾਬ 'ਚ ਐਸ.ਐਮ.ਓ ਅਤੇ ਸਿਵਲ ਸਰਜਨਾਂ ਦੇ ਦਫਤਰਾਂ ਨੂੰ ਅੱਜ ਤਾਲੇ ਲਗਾ ਦਿੱਤੇ ਹਨ। ਡਾਕਟਰਾਂ ਨੇ 4 ਅਗਸਤ ਤੱਕ ਐਸ.ਐਮ.ਓ ਅਤੇ ਸਿਵਲ ਸਰਜਨਾਂ ਦੇ ਦਫ਼ਤਰਾਂ ਦੀ ਘੇਰਾਬੰਦੀ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਡਾਕਟਰ 5 ਅਗਸਤ ਨੂੰ ਸਿਹਤ ਵਿਭਾਗ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਦਾ ਘਿਰਾਓ ਕਰਨਗੇ। [caption id="attachment_519760" align="aligncenter" width="300"] ਪੰਜਾਬ ਦੇ ਹੜਤਾਲੀ ਡਾਕਟਰਾਂ ਨੇ ਐਸ.ਐਮ.ਓ. ਅਤੇ ਸਿਵਲ ਸਰਜਨਾਂ ਦੇ ਦਫ਼ਤਰਾਂ ਨੂੰ 4 ਅਗਸਤ ਤੱਕ ਲਾਏ ਤਾਲੇ[/caption] ਹੜਤਾਲੀ ਡਾਕਟਰਾਂ ਨੇ ਦੱਸਿਆ ਕਿ ਇਸ ਫੈਸਲੇ ਨਾਲ ਸਰਕਾਰ ਨੇ ਸਰਕਾਰੀ ਡਾਕਟਰਾਂ , ਜੋ ਕਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਦਿਨ ਰਾਤ ਡਿਊਟੀ ਨਿਭਾ ਰਹੇ ਹਨ ਅਤੇ ਜਿਸ ਦੌਰਾਨ ਉਹਨਾਂ ਵਿਚੋਂ ਵੱਡੀ ਗਿਣਤੀ ਵਿਚ ਕੋਰੋਨਾ ਦਾ ਸ਼ਿਕਾਰ ਹੀ ਨਹੀਂ ਹੋਏ, ਸਗੋਂ ਕਈ ਮੌਤ ਦੇ ਮੂੰਹ ਵਿੱਚ ਵੀ ਚਲੇ ਗਏ,ਨਾਲ ਉਹਨਾਂ ਦਾ ਮਨੋਬਲ ਡੇਗ ਰਹੀ ਹੈ। ਜਿਸ ਨਾਲ ਭਵਿੱਖ ਵਿੱਚ ਸਰਕਾਰੀ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੀਆਂ। [caption id="attachment_519758" align="aligncenter" width="300"] ਪੰਜਾਬ ਦੇ ਹੜਤਾਲੀ ਡਾਕਟਰਾਂ ਨੇ ਐਸ.ਐਮ.ਓ. ਅਤੇ ਸਿਵਲ ਸਰਜਨਾਂ ਦੇ ਦਫ਼ਤਰਾਂ ਨੂੰ 4 ਅਗਸਤ ਤੱਕ ਲਾਏ ਤਾਲੇ[/caption] ਉਨ੍ਹਾਂ ਕਿਹਾ ਕਿ ਸਰਕਾਰ ਨੇ ਬਾਕੀ ਭੱਤਿਆਂ ਨੂੰ ਘਟਾਉਣ ਦੇ ਨਾਲ-ਨਾਲ ਨੌਨ ਪ੍ਰੈਕਟਿਸ ਭੱਤੇ (NPA) ਨੂੰ ਵੀ ਘਟਾਇਆ ਹੈ। ਉਨ੍ਹਾਂ ਮੁਤਾਬਕ NPA ਨੂੰ 25 ਤੋਂ ਘਟਾ ਕੇ 20 ਫੀਸਦੀ ਕਰ ਦਿੱਤਾ ਗਿਆ ਹੈ ਅਤੇ ਮੂਲ ਤਨਖ਼ਾਹ ਤੋਂ ਵੀ ਅਲਹਿਦਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਨੌਨ-ਪ੍ਰੈਕਟਿਸ ਭੱਤੇ ਨੂੰ ਪੈਨਸ਼ਨ ਦੇ ਹਿਸਾਬ ਤੋਂ ਵੀ ਬਾਹਰ ਰੱਖਿਆ ਗਿਆ ਹੈ। -PTCNews


Top News view more...

Latest News view more...

PTC NETWORK
PTC NETWORK