ਸ਼ਹੀਦ ਸੁਖਦੇਵ ਸਿੰਘ ਉਮਰਾਨੰਗਲ ਟਰੱਸਟ ਵੱਲੋਂ ASI ਹਰਜੀਤ ਸਿੰਘ ਨੂੰ 1 ਲੱਖ ਰੁਪਏ ਦੀ ਮਦਦ ਦਾ ਐਲਾਨ
ਸ਼ਹੀਦ ਸੁਖਦੇਵ ਸਿੰਘ ਉਮਰਾਨੰਗਲ ਟਰੱਸਟ ਵੱਲੋਂ ASI ਹਰਜੀਤ ਸਿੰਘ ਨੂੰ 1 ਲੱਖ ਰੁਪਏ ਦੀ ਮਦਦ ਦਾ ਐਲਾਨ:ਚੰਡੀਗੜ੍ਹ : ਪਟਿਆਲਾ ਵਿਚ ਬੀਤੇ ਦਿਨੀਂ ਨਿਹੰਗ ਸਿੰਘ ਵੱਲੋਂ ਡਿਊਟੀ ਉਤੇ ਤਾਇਨਾਤ ਪੰਜਾਬ ਪੁਲਿਸ ਦੇ ਏਐਸਆਈ ਹਰਜੀਤ ਸਿੰਘ ਦਾਤਲਵਾਰ ਨਾਲ ਹੱਥ ਕੱਟ ਦਿੱਤਾ ਸੀ। ਜਿਸ ਤੋਂ ਬਾਅਦ ਏਐਸਆਈ ਹਰਜੀਤ ਸਿੰਘ ਦੇ ਹੱਥ ਦਾ ਚੰਡੀਗੜ੍ਹ ਦੇ ਪੀਜੀਆਈ ਵਿੱਚ ਆਪ੍ਰੇਸ਼ਨ ਕੀਤਾ ਗਿਆ ਅਤੇ ਹੁਣ ਸਿਹਤ ਵਿੱਚ ਸੁਧਾਰ ਹੋਇਆ ਹੈ।
ਇਸ ਦੌਰਾਨ ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਏਐਸਆਈ ਹਰਜੀਤ ਸਿੰਘ ਦੀ ਮਦਦ ਲਈ ਅੱਗੇ ਆਏ ਹਨ ਅਤੇ ਉਨ੍ਹਾਂ ਨੇ ਆਪਣੇ ਪਿਤਾ ਸ਼ਹੀਦ ਸੁਖਦੇਵ ਸਿੰਘ ਉਮਰਾਨੰਗਲ ਵੱਲੋਂ ਇਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਕਿਹਾ ਕਿ ਉਨ੍ਹਾਂ ਨੇ ਇਹ ਕਦਮ ਪੰਜਾਬ ਪੁਲਿਸ ਨੂੰ ਉਤਸ਼ਾਹਤ ਕਰਨ ਲਈ ਚੁੱਕਿਆ ਹੈ।
ਉਨ੍ਹਾਂ ਨੇ ਦੱਸਿਆ ਨੇਏਐਸਆਈ ਹਰਜੀਤ ਸਿੰਘ ਨੇ ਪਹਿਲਾਂ ਉਨ੍ਹਾਂ ਨਾਲ ਵੀ ਡਿਊਟੀ ਕੀਤੀ ਹੈ ਅਤੇ ਅੱਤਵਾਦ ਦੇ ਸਮੇਂ ਦੌਰਾਨ ਵੀ ਹਰਜੀਤ ਸਿੰਘ ਨੇ ਦਲੇਰੀ ਨਾਲ ਡਿਊਟੀ ਨਿਭਾਈ ਸੀ। ਉਹ ਪੰਜਾਬ ਪੁਲਿਸ ਦਾ ਬਹਾਦਰ ਪੁੱਤਰ ਹੈ।
ਦੱਸ ਦੇਈਏ ਕਿ ਇਸ ਟਰੱਸਟ ਵੱਲੋਂ ਪਹਿਲਾਂ ਵੀ ਛੱਤੀਸਗੜ ਵਿੱਚ ਸ਼ਹੀਦ ਹੋਏ ਪਿੰਡ ਸਠਿਆਲਾ ਦੇ ਰਘੁਵੀਰ ਸਿੰਘ ਦੇ ਪਰਿਵਾਰ ਨੂੰ ਅਤੇ 1 ਲੱਖ ਰੁਪਿਆ ਤਰਨਤਾਰਨ ਨੇੜੇ ਵੀਪੂਈ ਪਿੰਡ ਦੇ ਸੂਬੇਦਾਰ ਪਰਮਜੀਤ ਸਿੰਘ, ਜਿਸਦਾ ਪੂਛ ਖੇਤਰ ਵਿੱਚ ਪਾਕਿਸਤਾਨੀ ਫੌਜ ਸਿਰ ਕਲਮ ਕਰਕੇ ਲੈ ਗਈ ਸੀ ਅਤੇ 1 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਸੀ।
-PTCNews