Fri, Apr 19, 2024
Whatsapp

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ 'ਚੋਂ ਮਿਲੀ ਬੱਚੀ ਦੀ ਲਾਸ਼

Written by  Ravinder Singh -- August 11th 2022 09:09 PM
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ 'ਚੋਂ ਮਿਲੀ ਬੱਚੀ ਦੀ ਲਾਸ਼

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ 'ਚੋਂ ਮਿਲੀ ਬੱਚੀ ਦੀ ਲਾਸ਼

ਅੰਮ੍ਰਿਤਸਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਚੋਂ ਇਕ ਪੰਜ ਸਾਲਾ ਬੱਚੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਤੇ ਉੱਥੇ ਮੌਜੂਦ ਦੇ ਸ਼ਰਧਾਲੂਆਂ ਦੇ ਮਨਾਂ ਵਿੱਚ ਵੀ ਡਰ ਦਾ ਮਾਹੌਲ ਪੈਦਾ ਹੋ ਗਿਆ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਕੰਪਲੈਕਸ 'ਚੋਂ ਮਿਲੀ ਬੱਚੀ ਦੀ ਲਾਸ਼ਬੱਚੀ ਦੀ ਲਾਸ਼ ਮਿਲਣ ਤੋਂ ਬਾਅਦ ਮੌਕੇ ਉਤੇ ਗਲਿਆਰਾ ਚੌਂਕੀ ਦੀ ਪੁਲਿਸ ਵੀ ਪਹੁੰਚ ਗਈ ਅਤੇ ਉਨ੍ਹਾਂ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਕੰਪਲੈਕਸ 'ਚੋਂ ਮਿਲੀ ਬੱਚੀ ਦੀ ਲਾਸ਼ ਇਸ ਸਬੰਧੀ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਇੰਦਰਜੀਤ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਗੋਲਡਨ ਟੈਂਪਲ ਪਲਾਜ਼ਾ ਵਿਚੋਂ ਪੰਜ ਸਾਲਾ ਬੱਚੀ ਦੀ ਲਾਸ਼ ਮਿਲੀ ਹੈ। ਬੱਚੀ ਦੀ ਉਮਰ ਲਗਭਗ 5 ਸਾਲ ਲੱਗਦੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਕੰਪਲੈਕਸ 'ਚੋਂ ਮਿਲੀ ਬੱਚੀ ਦੀ ਲਾਸ਼ਅਜੇ ਬੱਚੀ ਦੀ ਪਹਿਚਾਣ ਨਹੀਂ ਹੋ ਪਾਈ ਤੇ ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਤੇ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਮਲੇਰਕੋਟਲਾ 'ਚ ਮੈਡੀਕਲ ਤੇ ਕਲਾਨੌਰ 'ਚ ਖੇਤੀਬਾੜੀ ਕਾਲਜ ਸਥਾਪਤ ਕਰਨ ਨੂੰ ਮਨਜ਼ੂਰੀ


Top News view more...

Latest News view more...