adv-img
ਮਾਝਾ

ਨੌਜਵਾਨ ਕਤਲ ਮਾਮਲੇ 'ਚ ਪਰਿਵਾਰ ਨੇ ਕੀਤੇ ਵੱਡੇ ਖੁਲਾਸੇ, ਪੁਲਿਸ ਨੇ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ

By Pardeep Singh -- September 9th 2022 08:12 PM

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਨੇੜੇ ਸਿਗਰਟ ਪੀਣ ਉੱਤੇ ਨਿਹੰਗ ਸਿੰਘਾਂ ਦੇ ਬਾਣੇ 'ਚ ਨੌਜਵਾਨਾਂ ਵੱਲੋਂ ਇਕ ਨੌਜਵਾਨ ਹਰਮਨਦੀਪ ਦਾ ਕਤਲ ਕੀਤਾ ਗਿਆ ਸੀ। ਕਤਲ ਤੋਂ ਬਾਅਦ ਪੁਲਿਸ ਜਾਂਚ ਸ਼ੁਰੂ ਕੀਤੀ। ਅੰਮ੍ਰਿਤਸਰ ਪੁਲਿਸ ਨੇ ਪਹਿਲਾ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕੋਰਟ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ। ਹੁਣ ਪੁਲਿਸ ਨੇ ਮੁਸਤੈਦੀ ਵਿਖਾਉਂਦੇ ਹੋਏ ਤੀਜੇ ਮੁਲਜ਼ਮ ਤਰੁਣਦੀਪ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਓਧਰ ਨੌਜਵਾਨ ਦੇ ਕਤਲ ਮਾਮਲੇ 'ਚ ਪਰਿਵਾਰਕ ਮੈਂਬਰਾਂ ਨੇ ਖੁਲਾਸਾ ਕੀਤਾ ਹੈ ਕਿ ਮ੍ਰਿਤਕ ਹਰਮਨਦੀਪ ਨਸ਼ੇ ਦਾ ਆਦੀ ਨਹੀਂ ਸੀ ਅਤੇ ਉਹ 17ਵੇਂ ਵਲਡ ਕੱਪ 'ਤੇ ਵਿਦੇਸ਼ ਜਾਣ ਵਾਲਾ ਸੀ। ਹਰਮਨ ਦੀਆਂ ਪੰਜ ਭੈਣਾਂ ਸਨ ਜਿਨ੍ਹਾਂ ਦੀ ਜ਼ਿੰਮੇਵਾਰੀ ਹਰਮਨ 'ਤੇ ਸੀ।

ਦੱਸ ਦੇਈਏ ਕਿ ਬੀਤੇ ਦਿਨ ਸਿਗਰਟ ਪੀਣ 'ਤੇ ਨੌਜਵਾਨ ਦਾ ਨਿਹੰਗ ਸਿੰਘਾਂ ਨੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਇਹ ਘਟਨਾ ਹਰਿਮੰਦਰ ਸਾਹਿਬ ਜਾਂਦੇ ਰਸਤੇ ਕੋਟ ਮਾਹਨਾ ਸਿੰਘ ਰੋਡ ਦੀ ਘਟਨਾ ਹੈ। ਇਹ ਸਾਰੀ ਵਾਰਦਾਤ ਸੀਸੀਟੀਵੀ 'ਚ ਕੈਦ ਹੋ ਗਈ। ਮ੍ਰਿਤਕ ਦੀ ਪਛਾਣ ਹਰਮਨਦੀਪ ਸਿੰਘ ਵਾਸੀ ਤਰਨਤਾਰਨ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ:ਵਿਜੇਭਾਈ ਰੁਪਾਣੀ ਨੂੰ ਪੰਜਾਬ ਭਾਜਪਾ ਦਾ ਨਵਾਂ ਇੰਚਾਰਜ ਕੀਤਾ ਗਿਆ ਨਿਯੁਕਤ

-PTC News

  • Share