Mon, Sep 28, 2026
Whatsapp

ਪੁਲਿਸ ਨੇ ਸ਼ਰਾਬ ਦੀ ਵੱਡੀ ਖੇਪ ਕੀਤੀ ਬਰਾਮਦ

Reported by:  PTC News Desk  Edited by:  Pardeep Singh -- October 06th 2022 03:13 PM -- Updated: October 06th 2022 03:14 PM
ਪੁਲਿਸ ਨੇ ਸ਼ਰਾਬ ਦੀ ਵੱਡੀ ਖੇਪ ਕੀਤੀ ਬਰਾਮਦ

ਪੁਲਿਸ ਨੇ ਸ਼ਰਾਬ ਦੀ ਵੱਡੀ ਖੇਪ ਕੀਤੀ ਬਰਾਮਦ

ਬਠਿੰਡਾ: ਬਠਿੰਡਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਟਰੱਕ ਦੀ ਚੈਕਿੰਗ ਕੀਤੀ ਜਿਸ ਵਿੱਚ ਅੰਗਰੇਜ਼ੀ ਸ਼ਰਾਬ ਦੀਆਂ 400 ਤੋਂ ਵਧੇਰੇ ਪੇਟੀਆ ਰੱਖੀਆ ਹੋਈਆ ਸਨ। ਪੁਲਿਸ ਨੇ 2 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਹ ਸ਼ਰਾਬ ਪੰਜਾਬ ਤੋਂ ਬਿਹਾਰ ਜਾ ਰਹੀ ਸੀ। ਨਸ਼ਾ ਤਸਕਰਾ ਵੱਲੋਂ ਲਗਾਤਾਰ ਤਸਕਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਹੈ ਕਿ ਟਰੱਕ ਅੰਦਰ ਲੋਹੇ ਦਾ ਕੰਟੇਨਰ ਬਣਾਇਆ ਹੋਇਆ ਸੀ ਜਿਸ ਵਿੱਚ ਅੰਗਰੇਜ਼ੀ ਸ਼ਰਾਬ ਲੁਕੇ ਕੇ ਰੱਖੀ ਹੋਈ ਸੀ।ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਵਿਅਕਤੀ ਗ੍ਰਿਫ਼ਤਾਰ  ਕੀਤੇ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫ਼ਤਾਰ ਵਿਅਕਤੀ ਕੋਲੋਂ ਹੋਰ ਖੁਲਾਸੇ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦੋਵੇਂ ਮੁਲਜ਼ਮ ਹਰਿਆਣਾ ਦੇ ਹਿਸਾਰ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮੁਲਜ਼ਮਾਂ ਦੀ ਪਛਾਣ ਵਿਜੇ ਅਤੇ ਦੀਪੂ ਵਜੋਂ ਹੋਈ ਹੈ। ਇਹ ਵੀ ਪੜ੍ਹੋ:ਭਲਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK