Advertisment

CM ਵੱਲੋਂ ਪਿੰਡ ਚੁੰਨੀ ਕਲਾਂ ਦੇ ਸਰਕਾਰੀ ਸਕੂਲ ਦਾ ਅਚਨਚੇਤ ਨਿਰੀਖਣ

author-image
Pardeep Singh
Updated On
New Update
CM ਵੱਲੋਂ ਪਿੰਡ ਚੁੰਨੀ ਕਲਾਂ ਦੇ ਸਰਕਾਰੀ ਸਕੂਲ ਦਾ ਅਚਨਚੇਤ ਨਿਰੀਖਣ
Advertisment
ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨੀ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਮੁੱਖ ਮੰਤਰੀ ਵੱਲੋਂ ਸਕੂਲ ਵਿੱਚ ਸਹੂਲਤਾਂ ਬਾਰੇ ਜਾਂਚ ਕਰਨ ਤੋਂ ਇਲਾਵਾ  ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਜ਼ਮੀਨੀ ਪੱਧਰ ਦੀਆਂ ਹਾਲਤਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਮੁੱਖ ਮੰਤਰੀ ਨੇ ਸਕੂਲ ਵਿਚ ਦਿਵਿਆਂਗ ਵਿਦਿਆਰਥੀਆਂ ਲਈ ਇਮਾਰਤ ਵਿਚ ਲੋੜੀਂਦੀ ਮੁਰੰਮਤ ਤੇ ਵਿਵਸਥਾ ਕਰਨ ਦੇ ਵੀ ਹੁਕਮ ਦਿੱਤੇ।
Advertisment
publive-image
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਮੇਰੀ ਇਸ ਫੇਰੀ ਦਾ ਉਦੇਸ਼ ਨੁਕਸ ਕੱਢਣਾ ਨਹੀਂ ਹੈ ਸਗੋਂ ਇਸ ਦਾ ਅਸਲ ਮਨੋਰਥ ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣਾ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਨਵੇਂ ਤੇ ਅਗਾਂਹਵਧੂ ਸਮਾਜ ਦੀ ਉਸਾਰੀ ਦਾ ਮੁੱਖ ਆਧਾਰ ਹੈ ਜਿਸ ਕਰਕੇ ਸੂਬਾ ਸਰਕਾਰ ਇਸ ਖੇਤਰ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਿੱਖਿਆ ਦੇ ਖੇਤਰ ਵਿੱਚ ਬਹੁ-ਪੱਖੀ ਸੁਧਾਰਾਂ ਦੀ ਸ਼ੁਰੂਆਤ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਖਾਸ ਕਰਕੇ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ‘ਆਹਲਾ ਦਰਜੇ ਦੇ ਸਕੂਲਾਂ’ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।
Advertisment
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਨਾ ਸਿਰਫ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਸਗੋਂ ਜੀਵਨ ਵਿੱਚ ਬਿਹਤਰ ਮੁਕਾਮ ਹਾਸਲ ਕਰਨ ਲਈ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਵੀ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਹਾਣੀ ਵਿਦਿਆਰਥੀਆਂ ਦਾ ਮੁਕਾਬਲਾ ਵੀ ਕਰ ਸਕਣਗੇ।
Advertisment
ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਪਾਸੋਂ ਸਕੂਲ ਦੇ ਸਿਲੇਬਸ ਬਾਰੇ ਪੁੱਛਿਆ। ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਜੀਵਨ ਦੀਆਂ ਖਾਹਿਸ਼ਾਂ-ਉਮੰਗਾਂ ਤੇ ਸੁਪਨਿਆਂ ਬਾਰੇ ਵੀ ਪੁੱਛਿਆ ਅਤੇ ਉਨ੍ਹਾਂ ਨੂੰ ਮਿੱਥੇ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰਰਿਆ। ਭਗਵੰਤ ਮਾਨ ਨੇ ਕਿਹਾ ਕਿ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਸਫਲਤਾ ਦੀ ਕੁੰਜੀ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਇਨ੍ਹਾਂ ਸੁਨਹਿਰੀ ਨਿਯਮਾਂ ਨੂੰ ਤਨਦੇਹੀ ਨਾਲ ਅਪਣਾਉਣ ਦੀ ਲੋੜ ਹੈ ਤਾਂ ਜੋ ਉਹ ਸਫਲਤਾ ਦੀਆਂ ਬੁਲੰਦੀਆਂ ਛੂਹ ਸਕਣ।  ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਕੂਲ ਵਿਚ ਅਤਿ ਆਧੁਨਿਕ ਸਾਇੰਸ ਲੈਬਾਰਟਰੀ ਸਥਾਪਤ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਕੂਲਾਂ ਦੇ ਕੰਪਿਊਟਰਾਂ ਵਿਚ ਮੌਜੂਦਾ ਸਾਫਟਵੇਅਰ ਨੂੰ ਵੀ ਅਪਗ੍ਰੇਡ ਕਰਨ ਲਈ ਆਖਿਆ।
publive-image -PTC News-
latest-news punjab-news cm government-school unexpected-inspection village-chunni-kalan
Advertisment

Stay updated with the latest news headlines.

Follow us:
Advertisment