adv-img
ਪੰਜਾਬ

ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨਾਲ ਹੋਈ ਘਰੇਲੂ ਹਿੰਸਾ ਦਾ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

By Pardeep Singh -- September 2nd 2022 11:35 AM

ਬਠਿੰਡਾ : ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ ਦੀ ਘਰੇਲੂ ਹਿੰਸਾ ਦਾ ਸ਼ਿਕਾਰ ਹੋਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਜਾਂਚ ਕਰੇਗਾ। ਵਿਧਾਇਕ ਬਲਜਿੰਦਰ ਕੌਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ। ਇਸ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਨੂੰ ਥੱਪੜ ਮਾਰ ਰਿਹਾ ਹੈ। 10 ਜੁਲਾਈ ਦੀ ਇਹ ਵੀਡੀਓ ਕਥਿਤ ਤੌਰ 'ਤੇ ਤਲਵੰਡੀ ਸਾਬੋ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਸਬੰਧੀ ‘ਆਪ’ ਵਿਧਾਇਕ ਵੱਲੋਂ ਕੋਈ ਰਸਮੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ।

ਕਾਬਿਲੇਗੌਰ ਹੈ ਕਿ ਪ੍ਰੋ .ਬਲਜਿੰਦਰ ਕੌਰ ਅਤੇ ਉਸ ਦੇ ਪਤੀ ਨੂੰ ਸੁਖਰਾਜ ਸਿੰਘ ਦਰਮਿਆਨ ਘਰੇਲੂ ਵਿਵਾਦ ਨੂੰ ਲੈ ਕੇ ਚਰਚਾ ਚੱਲ ਰਹੀ ਹੈ। ਵੀਡੀਓ ਵਿਚ ਸਭ ਕੁਝ ਸਪੱਸ਼ਟ ਦਿਖਾਈ ਦੇ ਰਿਹਾ ਹੈ ਕਿ ਪ੍ਰੋ. ਬਲਜਿੰਦਰ ਕੌਰ ਦਾ ਪਤੀ ਕੁਝ ਲੋਕਾਂ ਦੀ ਮੌਜੂਦਗੀ ਵਿਚ ਗੁੱਸੇ ਵਿਚ ਆ ਕੇ ਆਪਣੀ ਪਤਨੀ ਬਲਜਿੰਦਰ ਕੌਰ ਦੇ ਥੱਪੜ ਮਾਰ ਦਿੰਦਾ ਹੈ। ਇਸ ਦੌਰਾਨ ਵਿਧਾਇਕਾ ਦੇ ਨੇੜੇ ਖੜ੍ਹੇ ਲੋਕ ਸੁਖਰਾਜ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦੇ ਹਨ। ਜਦੋਂ ਵਿਧਾਇਕ ਦਾ ਪਤੀ ਥੱਪੜ ਮਾਰਦਾ ਹੈ ਤਾਂ ਇਕ ਵਿਅਕਤੀ ਪ੍ਰੋ . ਬਲਜਿੰਦਰ ਕੌਰ ਨੂੰ ਸੰਭਾਲਦਾ ਹੈ। ਇੱਥੋਂ ਤਕ ਕਿ ਵਿਧਾਇਕਾ ਦੇ ਸੁਰੱਖਿਆ ਮੁਲਾਜ਼ਮ ਵੀ ਉਥੇ ਮੌਜੂਦ ਸਨ ਪਰ ਉਹ ਪਤੀ-ਪਤਨੀ ਦੇਖ ਕਲੇਸ਼ ਨੂੰ ਦੇਖ ਕੇ ਕੋਈ ਦਖਲਅੰਦਾਜ਼ੀ ਨਹੀਂ ਕਰਦੇ।

ਇਹ ਵੀ ਪੜ੍ਹੋ:ਮਨਪ੍ਰੀਤ ਸਿੰਘ ਬਾਦਲ ਭ੍ਰਿਸ਼ਟਾਚਾਰ ਮਾਮਲੇ 'ਚ ਘਿਰੇ

-PTC News

  • Share